Mohali,(AZAD SOCH NEWS):- Grenade Attack In Mohali: ਮੋਹਾਲੀ ਵਿੱਚ ਹੋਏ ਗ੍ਰੇਨੇਡ ਹਮਲੇ ‘ਚ ਪੁਲਿਸ ਨੂੰ ਇਕ ਹੋਰ ਵੱਡ ਕਾਮਯਾਬੀ ਮਿਲੀ ਹੈ,ਪੁਲਿਸ ਨੇ ਬੀਤੇ ਦਿਨ ਮੋਹਾਲੀ (Mohali) ਤੋਂ ਇਕ ਨਿਸ਼ਾਨ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ,ਸੂਤਰ ਦਾ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਫਰੀਦਕੋਟ ਵਾਸੀ ਨਿਸ਼ਾਨ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ,ਪੁਲਿਸ ਵੱਲੋਂ ਸੂਬੇ ਭਰ ਵਿੱਚ ਸਖ਼ਤੀ ਕਰ ਦਿੱਤੀ ਗਈ ਹੈ,ਪੁਲਿਸ ਵੱਲੋਂ ਥਾਂ-ਥਾਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ,ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ ਹਮਲਾਵਰਾਂ ਨੂੰ ਲਾਜਿਸਟਿਕ (Logistics) ਮੁਹੱਈਆ ਕਰਵਾਇਆ ਸੀ।
ਉਸ ਨੂੰ NIA ਦੀ ਸੂਚਨਾ ‘ਤੇ ਗ੍ਰਿਫਤਾਰ ਕੀਤਾ ਗਿਆ ਹੈ,ਪੰਜਾਬ ਪੁਲਿਸ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਦੋ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ,ਪੰਜਾਬ ਪੁਲਿਸ ਨੂੰ ਉਮੀਦ ਹੈ,ਕਿ ਜਲਦੀ ਹੀ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰ ਦੇਵੇਗੀ,ਇੱਥੇ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਹਮਲੇ ਪਿੱਛੇ ਖਾਲਿਸਤਾਨ ਸਮਰਥਕਾਂ (Khalistan Supporters) ਦਾ ਹੱਥ ਸੀ,ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (Organization Sikhs for Justice) ਦੇ ਮੁਖੀ ਨੇ ਇਕ ਆਡੀਓ ਸੰਦੇਸ਼ ਜਾਰੀ ਕਰਕੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।
ਮੋਹਾਲੀ ਬਲਾਸਟ (Mohali Blast) ਮਾਮਲੇ ਵਿੱਚ ਪੁਲਿਸ ਵੱਲੋਂ ਰਾਕੇਟ ਲਾਂਚਰ ਬਰਾਮਦ ਕਰ ਲਿਆ ਗਿਆ ਹੈ,ਤੇ ਕਈ ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ ਹਨ,ਜਿਸ ਸਮੇਂ ਮੋਹਾਲੀ ਦੇ ਇੰਟੈਲੀਜੈਂਸ ਦਫਤਰ ਦੇ ਬਾਹਰ ਧਮਾਕਾ ਹੋਇਆ ਉਸ ਸਮੇਂ 100 ਤੋਂ ਵੱਧ ਮੁਲਾਜ਼ਮ ਦਫਤਰ ਵਿਚ ਹਾਜ਼ਰ ਸਨ,ਇਸ ਮਾਮਲੇ ਵਿਚ ਇੱਕ ਸ਼ੱਕੀ ਨੂੰ ਅੰਬਾਲੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ,ਡੀਜੀਪੀ ਵੱਲੋਂ ਵੀ ਬਿਆਨ ਦਿੱਤਾ ਗਿਆ ਹੈ।

ਕਿ ਸਾਡੇ ਕੋਲ ਅਹਿਮ ਸੁਰਾਗ ਮਿਲ ਗਏ ਹਨ ਤੇ ਜਲਦ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਪਰ ਅਜੇ ਇਹ ਪੂਰੀ ਤਰ੍ਹਾਂ ਤੋਂ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਮਲਾ ਕਿਸ ਵੱਲੋਂ ਕੀਤਾ ਗਿਆ ਹੈ ਪਰ ਲਗਾਤਾਰ ਸੀਨੀਅਰ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਕਈ ਅਹਿਮ ਸੁਰਾਗ ਹਨ ਜਿਨ੍ਹਾਂ ਦੇ ਆਧਾਰ ‘ਤੇ ਘਟਨਾ ਲਈ ਜ਼ਿੰਮੇਵਾਰ ਮਾਸਟਰ ਮਾਈਂਡ (Master Mind) ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ,ਮੋਹਾਲੀ ‘ਚ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਰੇਡ ਅਲਰਟ ਜਾਰੀ ਕਰ ਦਿੱਤਾ ਹੈ।
ਪੁਲਿਸ ਦੀ ਤਾਇਨਾਤੀ ਅਤੇ ਨਾਕਿਆਂ ਦੀ ਗਿਣਤੀ ‘ਚ ਵੀ ਵੱਡਾ ਵਾਧਾ ਕੀਤਾ ਗਿਆ,ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਸਾਰੀਆਂ ਮਹੱਤਵਪੂਰਨ ਇਮਾਰਤਾਂ ਨੂੰ ਸਖ਼ਤ ਸੁਰੱਖਿਆ ਦੇ ਘੇਰੇ ‘ਚ ਰੱਖਿਆ ਗਿਆ ਹੈ,ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ,ਇਸ ਦੇ ਨਾਲ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ,ਇਸ ਦੇ ਨਾਲ ਹੀ ਕਿਹਾ ਗਿਆ ਹੈ,ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜਰ ਆਵੇ ‘ਤੇ ਲੋਕ ਤੁਰੰਤ ਪੁਲਿਸ ਨੂੰ ਸੂਚਿਤ ਕਰਨ,ਇਸ ਤੋਂ ਬਾਅਦ ਲੁਧਿਆਣਾ ‘ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਸਰਕਾਰੀ ਦਫਤਰਾਂ ਅਤੇ ਸ਼ਹਿਰ ਅਤੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ,ਮੋਹਾਲੀ ‘ਚ ਹੋਏ ਬੰਬ ਧਮਾਕੇ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵਲੋਂ ਸ਼ਹਿਰ ‘ਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ,ਇਸ ਸਬੰਧੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ, ਰੇਲਵੇ ਸਟੇਸ਼ਨ, ਬੱਸ ਸਟੈਂਡ (Deputy Commissioner’s Office, Railway Station, Bus Stand) ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ,ਪੁਲਿਸ ਕਮਿਸ਼ਨਰ (Commissioner of Police) ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ,ਕਿ ਜੇਕਰ ਸ਼ਹਿਰ ਵਿੱਚ ਕਿਤੇ ਵੀ ਇਹ ਸ਼ੱਕੀ ਚੀਜ਼ ਮਿਲਦੀ ਹੈ,ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow