Chandigarh,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਅੱਜ ਫਿਰ ਅਧਿਕਾਰੀਆਂ ਨਾਲ 11 ਵਜੇ ਮੀਟਿੰਗ ਬੁਲਾਈ ਗਈ ਹੈ,ਇਹ ਮੀਟਿੰਗ ਪੰਜਾਬ ਭਵਨ (Punjab Bhawan) ਵਿੱਚ ਹੋਵੇਗੀ,ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆ ਦੇ ਡੀਸੀ ਅਤੇ ਐਸਐਸਪੀ ਸ਼ਾਮਿਲ ਹੋਣਗੇ,ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਨਸ਼ਿਆਂ ਖ਼ਿਲਾਫ਼ ਕੋਈ ਲਿਹਾਜ਼ ਨਾ ਵਰਤਦਿਆਂ ਪੁਲਿਸ ਫੋਰਸ (Police Force) ਨੂੰ ਨਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਵੱਡੀ ਪੱਧਰ ਉਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਵਿਰੋਧੀ ਮੁਹਿੰਮ ‘ਚ ਦਖ਼ਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਹਨ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਨਸ਼ਾ ਵਿਰੋਧੀ ਟਾਸਕ ਫੋਰਸ (ਐਸਟੀਐਫ) (Task Force (STF)) ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ‘ਤੇ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ,ਹਾਲਾਂਕਿ, ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਇਕ ਨੁਕਾਤੀ ਏਜੰਡੇ ਉਤੇ ਕੰਮ ਕਰਨ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ,”ਮੇਰਾ ਮੰਨਣਾ ਹੈ ਕਿ ਕੁਝ ਪੁਲਿਸ ਅਧਿਕਾਰੀ ਪਹਿਲਾਂ ਕੁਝ ਮਜਬੂਰੀਆਂ ਵਿੱਚ ਕੰਮ ਕਰ ਰਹੇ ਸਨ ਪਰ ਸਾਰੇ ਅਧਿਕਾਰੀ ਇੱਕੋ ਜਿਹੇ ਨਹੀਂ ਹਨ,ਇਹ ਹੋ ਸਕਦਾ ਹੈ ਕਿ ਪਹਿਲਾਂ ਕੁਝ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਹੋਵੇ ਪਰ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤੁਹਾਨੂੰ ਸਾਰਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ,ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਨਾ ਕਿ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਨੂੰ ਕਿਉਂਕਿ ਇਹ ਲੋਕ ਤਾਂ ਪਹਿਲਾਂ ਹੀ ਡਰੱਗ ਮਾਫੀਆ ਦਾ ਸ਼ਿਕਾਰ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਆਖਰ ਵਿਚ ਸਪਲਾਈ ਲਾਈਨ ਟੁੱਟ ਜਾਵੇਗੀ ਅਤੇ ਪੰਜਾਬ, ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਜ ਪੁਲਿਸ ਫੋਰਸ ਦੇ ਪੂਰਨ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ,ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਤੋਂ ਬਾਅਦ ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ‘ਤੇ ਆਪਣੀ ਸਰਕਾਰ ਦੀ ਤਰਜੀਹ ਦਰਸਾਉਂਦੇ ਹੋਏ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਬੀਤੇ ਸਮੇਂ ਵਿੱਚ ਭਟਕ ਗਏ ਸਨ,ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬਾ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਪੂਰੀ ਵਾਹ ਲਾਵੇਗੀ ਅਤੇ ਕਾਊਂਸਲਿੰਗ ਪ੍ਰੋਗਰਾਮ (Counseling Program) ਚਲਾਉਣ ਤੋਂ ਇਲਾਵਾ ਦਵਾਈਆਂ ਦੀ ਕੋਈ ਕਮੀ ਨਾ ਹੋਣ ਦੇਣ ਨੂੰ ਯਕੀਨੀ ਬਣਾਏਗੀ ਤਾਂ ਜੋ ਇਲਾਜ ਤੋਂ ਬਾਅਦ ਨੌਜਵਾਨ ਮੁੜ ਨਸ਼ਿਆਂ ਦਾ ਸ਼ਿਕਾਰ ਨਾ ਹੋਣ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow