CHANDIGARH,(AZAD SOCH NEWS):- ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Panchayat Minister Kuldeep Singh Dhaliwal) ਨੇ ਅੱਜ ਮੁਹਾਲੀ ਦੇ ਵਿਕਾਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੇ ਪਿਛਲੇ 12 ਦਿਨ ਵਿੱਚ 1008 ਏਕੜ ਸ਼ਾਮਲਾਟ ਜ਼ਮੀਨਾਂ ਦਾ ਨਾਜਾਇਜ਼ ਕਬਜ਼ਾ ਛੁਡਵਾਇਆ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਹੁਕਮਾਂ ‘ਤੇ 1 ਮਈ ਤੋਂ ਕਬਜ਼ੇ ਛੁਡਾਉਣ ਦਾ ਇਹ ਕੰਮ ਸ਼ੁਰੂ ਕੀਤਾ ਗਿਆ ਸੀ,ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ-ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਤ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ।
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Panchayat Minister Kuldeep Singh Dhaliwal) ਨੇ ਕਿਹਾ ਕਿ 35 ਏਕੜ ਪੰਚਾਇਤੀ ਜ਼ਮੀਨ ਜਿਸ ’ਤੇ ਕਈ ਲੋਕ ਖੇਤੀ ਕਰ ਰਹੇ ਸਨ ਜਾਂ ਜਿਨ੍ਹਾਂ ਨੇ ਨਾਜਾਇਜ਼ ਕਬਜ਼ੇ ਕੀਤੇ ਸਨ, ਖ਼ੁਦ ਮੇਰੇ ਦਫ਼ਤਰ ਆ ਕੇ ਇਹ ਨਾਜਾਇਜ਼ ਜ਼ਮੀਨਾਂ ਸਰਕਾਰ ਹਵਾਲੇ ਕਰ ਰਹੇ ਹਨ ਅਤੇ ਕਈ ਲੋਕ ਸਾਡੇ ਸੰਪਰਕ ’ਚ ਹਨ ਜੋ ਖ਼ੁਦ ਜ਼ਮੀਨ ਦੇਣ ਬਾਰੇ ਸਾਡੇ ਨਾਲ ਸੰਪਰਕ ਕਰ ਰਹੇ ਹਨ,ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਮਈ ਤੱਕ ਸਾਰੀਆਂ ਸ਼ਾਮਲਾਟ ਜ਼ਮੀਨਾਂ ਦੇ ਕਬਜ਼ੇ ਆਪ ਹੀ ਛੱਡ ਦੇਣ ਅਤੇ ਜੇਕਰ ਲੋਕ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow