ਪੰਜਾਬ ਦੇ ਬਠਿੰਡਾ ‘ਚ ਹਿੰਦੂ ਧਾਰਮਿਕ ਪੁਸਤਕਾਂ ਦੀ ਹੋਈ ਬੇਅਦਬੀ AZAD SOCH ਪੰਜਾਬ ਦੇ ਬਠਿੰਡਾ ‘ਚ ਹਿੰਦੂ ਧਾਰਮਿਕ ਪੁਸਤਕਾਂ ਦੀ ਹੋਈ ਬੇਅਦਬੀ AZAD SOCH
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Disrespect of Hindu religious books in Bathinda, Punjab

ਪੰਜਾਬ ਦੇ ਬਠਿੰਡਾ ‘ਚ ਹਿੰਦੂ ਧਾਰਮਿਕ ਪੁਸਤਕਾਂ ਦੀ ਹੋਈ ਬੇਅਦਬੀ

4

AZAD SOCH:-

ਹਿੰਦੂ ਸੰਗਠਨ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

Bathinda,(AZAD SOCH NEWS):- ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ,ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਬੇਅਦਬੀਆਂ ਪਿੱਛੇ ਕੌਣ ਹਨ ਉਸਦਾ ਪਤਾ ਲਗਾਉਣ ਵਿੱਚ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਅਸਮਰਥ ਰਿਹਾ ਹੈ,ਅਤੇ ਇਸੇ ਵਿਚਾਲੇ ਇੱਕ ਤਾਜ਼ਾ ਮਾਮਲਾ ਹੁਣ ਬਠਿੰਡਾ (Bathinda) ਤੋਂ ਸਾਹਮਣੇ ਆਇਆ ਹੈ,ਜਿੱਥੇ ਸੋਮਵਾਰ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਹਿੰਦੂ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕਰ ਕੇ ਕਿਲ੍ਹੇ ਦੇ ਨੇੜੇ ਸੁੱਟ ਦਿੱਤਾ।

ਜਿਸ ਤੋਂ ਬਾਅਦ ਹਿੰਦੂ ਭਾਈਚਾਰੇ ਵਿੱਚ ਭਾਰੀ ਰੋਸ ਮਿਲ ਰਿਹਾ ਹੈ,ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ (Police force) ਨੇ ਮੌਕੇ ‘ਤੇ ਪਹੁੰਚ ਕੇ ਧਾਰਮਿਕ ਪੁਸਤਕ ਦੇ ਅੱਧ ਸੜੇ ਹੋਏ ਅੰਗਾਂ ਨੂੰ ਲੈ ਕੇ ਫੋਰੈਂਸਿਕ ਟੀਮ (Forensic Team) ਦੇ ਹਵਾਲੇ ਕਰ ਦਿੱਤਾ ਹੈ,ਜਿਸ ਤੋਂ ਬਾਅਦ ਫੋਰੈਂਸਿਕ ਟੀਮ ਵੱਲੋਂ ਇਨ੍ਹਾਂ ਸਾੜੇ ਗਏ ਅੰਗਾਂ ਤੋਂ ਫਿੰਗਰਪ੍ਰਿੰਟ (Fingerprint) ਵਰਗੇ ਸੁਰਾਗਾਂ ਦਾ ਪਤਾ ਲਗਾਇਆ ਜਾਵੇਗਾ,ਮੌਕੇ ‘ਤੇ ਪਹੁੰਚੀਆਂ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਕਿਲ੍ਹੇ ਦੇ ਕੋਲ ਪਵਿੱਤਰ ਪੁਸਤਕ ਨੂੰ ਅਗਨ ਭੇਂਟ ਕਰ ਕੇ ਸੁੱਟ ਦਿੱਤਾ ਸੀ।

ਉਨ੍ਹਾਂ ਨੇ ਸ਼ੱਕ ਜਤਾਉਂਦਿਆਂ ਕਿਹਾ ਹੈ ਕਿ ਉਕਤ ਘਟਨਾ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਨੀਅਤ ਨਾਲ ਅੰਜਾਮ ਦਿੱਤਾ ਗਿਆ ਹੈ,ਇਸ ਸਬੰਧੀ ਬਠਿੰਡਾ ਦੇ SSP ਨੇ ਕਿਹਾ ਕਿ ਪੋਲੀਵੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ,ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫੜ੍ਹਨ ਲਈ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *