Ludhiana,(AZAD SOCH NEWS):- ਲੁਧਿਆਣਾ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਗਣਿਤ ਦੇ ਪੇਪਰ ਵਿੱਚ ਸਾਮੂਹਿਕ ਨਕਲ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ 16 ਮਈ ਨੂੰ ਲਈ ਗਈ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਰੱਦ ਕਰ ਦਿੱਤੀ,ਮਾਮਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਜ਼ਿਲ੍ਹਾ ਲੁਧਿਆਣਾ ਵਿੱਚ ਸਾਹਮਣੇ ਆਇਆ, ਜਿਥੇ ਸੋਮਵਾਰ ਨੂੰ ਦਸਵੀਂ ਜਮਾਤ ਦਾ ਗਣਿਤ ਦਾ ਟਰਮ-2 ਦਾ ਪੇਪਰ ਸੀ,ਮਿਲੀ ਜਾਣਕਾਰੀ ਮੁਤਾਬਕ ਦਸਵੀਂ ਜਮਾਤ ਨਾਲ ਸਬੰਧਤ ਗਣਿਤ ਵਿਸ਼ੇ ਦੇ ਪੇਪਰ ‘ਚ ਸਮੂਹਿਕ ਨਕਲ ਦੇ ਮਾਮਲੇ ਸਾਹਮਣੇ ਆਉਣ ਕਰਕੇ ਮੈਨੇਜਮੈਂਟ ਨੇ ਇਹ ਫ਼ੈਸਲਾ ਲਿਆ ਹੈ,ਸਿੱਖਿਆ ਬੋਰਡ ਦੇ ਸਕੱਤਰ ਸਵਾਤੀ ਟਿਵਾਣਾ (Board of Education Secretary Swati Tiwana) ਨੇ ਦੱਸਿਆ ਕਿ ਨਵੀਂ ਤਰੀਕ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ,ਪ੍ਰੀਖਿਆ ਕੇਂਦਰ ‘ਚ 250 ਦੇ ਕਰੀਬ ਵਿਦਿਆਰਥੀ ਪੇਪਰ ਦੇ ਰਹੇ ਸਨ।
ਬੋਰਡ ਸਕੱਤਰ ਸਵਾਤੀ ਨੇ ਦੱਸਿਆ ਕਿ ਕੇਂਦਰ ਵਿੱਚ ਗਣਿਤ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ,ਅਤੇ ਅਸੀਂ ਹੁਣ ਇਹ ਪੇਪਰ 25 ਜਾਂ 27 ਮਈ ਨੂੰ ਮੁੜ ਲਵਾਂਗੇ,ਮੈਂ ਡਾਇਰੈਕਟਰ ਜਨਰਲ, ਸਕੂਲ ਸਿੱਖਿਆ, (DGSE) ਪਰਦੀਪ ਅਗਰਵਾਲ ਨੂੰ ਕਾਰਨ ਦੱਸੋ ਨੋਟਿਸ ਭੇਜਣ ਲਈ ਵੀ ਲਿਖਿਆ ਹੈ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਦਨਪੁਰੀ (Government Senior Secondary School Kundanpuri) ਵਿੱਚ ਬਤੌਰ ਇਤਿਹਾਸ ਲੈਕਚਰਾਰ ਵਜੋਂ ਕੰਮ ਕਰ ਰਹੇ ਵਿਨੋਦ ਕੁਮਾਰ ਨੂੰ 10 ਮਈ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਵਿਖੇ ਬਤੌਰ ਸੁਪਰਡੈਂਟ ਤਾਇਨਾਤ ਕੀਤਾ ਗਿਆ ਸੀ।
ਬੋਰਡ ਮੈਨੇਜਮੈਂਟ ਨੂੰ ਕਿਸੇ ਨੇ ਨਕਲ ਕਰਾਉਣ ਸਬੰਧੀ ਸ਼ਿਕਾਇਤ ਭੇਜੀ ਸੀ,ਇਸ ਦੇ ਨਾਲ ਹੀ ਸਬੂਤਾਂ ਵਜੋਂ ਨਕਲ ਕਰਵਾਉਂਦਿਆਂ ਦੀ ਵੀਡੀਓ ਵੀ ਭੇਜੀ ਗਈ ਸੀ,ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਈ,ਇਸ ਮਗਰੋਂ ਬਾਅਦ ਬੋਰਡ ਮੈਨੇਜਮੈਂਟ (Board Management) ਨੇ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ,ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰ ਕੋਡ 43081 ‘ਚ ਕੰਟਰੋਲਰ ਤੇ ਆਬਜ਼ਰਵਰ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ,ਇਸ ਸਬੰਧੀ ਬੋਰਡ ਨੇ ਡੀਜੀਐੱਸਈ ਸਿੱਖਿਆ (DGSE Education) ਨੂੰ ਵੀ ਪੱਤਰ ਲਿਖਿਆ ਹੈ ਤੇ ਸਕੂਲ ਦੇ ਇਨ੍ਹਾਂ ਅਧਿਆਪਕਾਂ ਤੇ ਪ੍ਰੀਖਿਆ ਕੇਂਦਰ ਦੇ ਸਟਾਫ ਪਾਸੋਂ ਸਪੱਸ਼ਟੀਕਰਨ ਮੰਗਦਿਆਂ ਬੋਰਡ ਮੈਨੇਜਮੈਂਟ ਨੇ ਇਸ ਮਾਮਲੇ ਦੀ ਪੜਤਾਲ ਲਈ ਵੱਖਰੇ ਤੌਰ ‘ਤੇ ਵੀ ਪੜਤਾਲੀਆ ਅਫ਼ਸਰ ਨਿਯੁਕਤ ਕੀਤਾ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow