AMRITSAR SAHIB,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਭਾਰਤੀ ਸਿੰਘ (Bharti Singh) ਖਿਲਾਫ ਕਾਰਵਾਈ ਲਈ ਪੁਲਿਸ ਕਮਿਸ਼ਨਰ (Commissioner of Police) ਨੂੰ ਸ਼ਿਕਾਇਤ ਦਿੱਤੀ ਸੀ,ਜਿਸ ‘ਤੇ ਕਾਰਵਾਈ ਕਰਦਿਆਂ ਭਾਰਤੀ ਸਿੰਘ ਖਿਲਾਫ 295 ਏ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ,ਭਾਰਤੀ ਨੇ ਇੱਕ ਪ੍ਰੋਗਰਾਮ ਦੌਰਾਨ ਆਪਣੀ ਸਹੇਲੀ ਨਾਲ ਦਾੜ੍ਹੀ ਤੇ ਮੁੱਛਾਂ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ,ਇਸ ਮਾਮਲੇ ‘ਚ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ।

ਐੱਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ (SGPC member Gurcharan Singh Grewal) ਨੇ ਦੱਸਿਆ ਕਿ ਭਾਰਤੀ ਸਿੰਘ ਨੇ ਜਾਣਬੁਝ ਕੇ ਸਿੱਖਾਂ ਨੂੰ ਟਾਰਗੈੱਟ ਕਰਕੇ ਅਜਿਹੀ ਹਰਕਤ ਕੀਤੀ,ਭਾਰਤੀ ਸਿੰਘ ਗੁਰੂ ਨਗਰੀ ਦੀ ਹੈ ਤਾਂ ਸਿੱਖਾਂ ਬਾਰੇ ਚੰਗੀ ਤਰ੍ਹਾਂ ਤੋਂ ਜਾਣਦੀ ਹੈ,ਉਨ੍ਹਾਂ ਨੇ ਸਿੱਖਾਂ ਦੀ ਦਾੜ੍ਹੀ ਤੇ ਮੁੱਛਾਂ ਬਾਰੇ ਜਾਣਬੁਝ ਕੇ ਬਿਆਨ ਦਿੱਤਾ ਹੈ,ਇਸ ਲਈ ਐੱਸਜੀਪੀਸੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਨਿਰਦੇਸ਼ ‘ਤੇ ਭਾਰਤੀ ਸਿੰਘ ਖਿਲਾਫ ਪੁਲਿਸ ਕਮਿਸ਼ਨ (Commissioner of Police) ਨੂੰ ਸ਼ਿਕਾਇਤ ਦਿੱਤੀ ਹੈ ਉਨ੍ਹਾਂ ਨੇ ਤੁਰੰਤ ਭਾਰਤੀ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।

ਪੂਰੇ ਮਾਮਲੇ ਵਿਚ ਭਾਰਤੀ ਸਿੰਘ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਕਿਸੇ ਧਰਮ ਖਿਲਾਫ ਨਹੀਂ ਬੋਲਦੀ,ਉਨ੍ਹਾਂ ਨੇ ਸਿਰਫ ਦਾੜ੍ਹੀ-ਮੁੱਛ ‘ਤੇ ਟਿੱਪਣੀ ਕੀਤੀ ਹੈ, ਜੋ ਹਰ ਧਰਮ ਦੇ ਲੋਕ ਰੱਖਦੇ ਹਨ,ਉਨ੍ਹਾਂ ਨੇ ਵੀਡੀਓ ਵਿਚ ਕਿਹਾ ਕਿ ਜੇਕਰ ਫਿਰ ਵੀ ਮੇਰੀ ਟਿੱਪਣੀ ਨਾਲ ਕਿਸੇ ਨੂੰ ਠਾਸ ਲੱਗੀ ਹੈ ਤਾਂ ਉਹ ਮਾਫੀ ਮੰਗਦੀ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਵੀ ਭਾਰਤੀ ਸਿੰਘ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ,ਇਸ ਮਾਮਲੇ ਵਿਚ ਅਕਾਲੀ ਦਲ ਦੇ ਦਰਸ਼ਨ ਸਿੰਘ ਤੇ ਮਹਿਲਾ ਵਿੰਗ ਦੀ ਕਮਲਜੀਤ ਕੌਰ ਨੇ ਇਸ ਮਾਮਲੇ ‘ਚ ਪੁਲਿਸ ਕਮਿਸ਼ਨਰ (Commissioner of Police) ਨਾਲ ਮੁਲਾਕਾਤ ਵੀ ਕੀਤੀ,ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਬਾਲੀਵੁੱਡ ਦੇ ਅਦਾਕਾਰ ਕਰ ਰਹੇ ਹਨ ਤੇ ਭਾਰਤੀ ਸਿੰਘ ਦੀ ਟਿੱਪਣੀ ਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow