Chandigarh,(AZAD SOCH NEWS):- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਹੁਣ ਜੇਲ੍ਹ ਜਾਣਾ ਤੈਅ ਹੋ ਗਿਆ ਹੈ,ਕਿਉਂਕਿ ਸੁਪਰੀਮ ਕੋਰਟ (Supreme Court) ਨੇ ਕਿਊਰੇਟਿਵ ਪਟੀਸ਼ਨ (Curative Petition) ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਸਿੱਧੂ ਨੂੰ ਹੁਣ ਅਦਾਲਤ ‘ਚ ਆਤਮ ਸਮਰਪਣ ਕਰਨਾ ਪਵੇਗਾ,ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਖ਼ੁਦ ਗ੍ਰਿਫ਼ਤਾਰ ਕਰੇਗੀ,ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ ‘ਤੇ ਜਸਟਿਸ ਏ ਐਮ ਖਾਨਵਿਲਕਰ (Justice AM Khanwilkar) ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ,ਉਹ ਇਸ ‘ਤੇ ਸੁਣਵਾਈ ਕਰਨ ਦਾ ਫ਼ੈਸਲਾ ਕਰਨਗੇ,ਨਵਜੋਤ ਸਿੱਧੂ ਨੇ ਸਿਹਤ ਦੇ ਮੱਦੇਨਜ਼ਰ ਸਰੰਡਰ ਕਰਨ ਲਈ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਮੰਗਿਆ ਸੀ,ਪਰ ਕੋਰਟ ਨੇ ਉਹਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਤੇ ਹੁਣ ਨਵਜੋਤ ਸਿੱਧੂ ਜੇਲ੍ਹ ਜਾਣਾ ਹੀ ਪਵੇਗਾ।
ਉਧਰ ਵਿਰੋਧੀ ਧਿਰ ਨੇ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ,ਯੂਥ ਅਕਾਲੀ ਦਲ (Youth Akali Dal) ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸਿੱਧੂ ਨੂੰ ਆੜੇ ਹੱਥੀਂ ਲਿਆ,ਉਨ੍ਹਾਂ ਕਿਹਾ ਕਿ ਹਾਥੀ ‘ਤੇ ਚੜ੍ਹਨ ਸਮੇਂ ਉਨ੍ਹਾਂ ਦੀ ਸਿਹਤ ਠੀਕ ਸੀ,ਸਮਰਪਣ ਕਰਦੇ ਸਮੇਂ ਘਰਾਹਟ ਹੋ ਰਹੀ ਹੈ,ਉਹਨਾਂ ਨੇ ਕੱਲ੍ਹ ਤਾਂ ਕਿਹਾ ਸੀ ਕਿ ਕਾਨੂੰਨ ਦਾ ਪੂਰਾ ਸਤਿਕਾਰ ਕਰਦੇ ਹਾਂ,ਇਸ ਸਬੰਧੀ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕਿਹਾ ਕਿ ਸਿੱਧੂ ਨੇ ਸੰਕੇਤਕ ਪ੍ਰਦਰਸ਼ਨ ਕੀਤਾ ਹੈ,ਉਹਨਾਂ ਦੀ ਸਰਜਰੀ ਹੋਈ ਹੈ,ਜਿਸ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ,ਸਿੱਧੂ ਕਣਕ ਦੀ ਰੋਟੀ ਨਹੀਂ ਖਾ ਸਕਦੇ ਉਹ ਖਾਸ ਖੁਰਾਕ ਖਾਂਦੇ ਹਨ,ਉਹਨਾਂ ਨੂੰ ਲੀਵਰ ਦੀ ਸਮੱਸਿਆ ਹੈ,ਉਸ ਦੇ ਪੈਰਾਂ ਵਿਚ ਵੀ ਸਮੱਸਿਆ ਹੈ,ਸਿੱਧੂ ਜੇਲ੍ਹ ਤੋਂ ਨਹੀਂ ਡਰਦੇ ਪਰ ਉੱਥੇ ਜਾਣ ਤੋਂ ਪਹਿਲਾਂ ਪੂਰੀ ਜਾਣਕਾਰੀ ਦੇ ਰਹੇ ਹਨ,ਸਿੱਧੂ ਕਿਸੇ ਵੀ ਸਮੇਂ ਆਤਮ ਸਮਰਪਣ ਕਰਨ ਲਈ ਤਿਆਰ ਹਨ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow