Jalandhar,(AZAD SOCH NEWS):- ਦੋਆਬਾ ਕਿਸਾਨ ਯੂਨੀਅਨ (Doaba Farmers Union) ਨੇ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਹਾਈਵੇਅ ਜਾਮ ਕਰਨ ਦਾ ਫੈਸਲਾ ਲਿਆ ਹੈ,ਕਿਸਾਨਾਂ ਨੇ ਕਿਹਾ ਹੈ,ਕਿ ਉਹ ਫਿਲਹਾਲ ਇੱਕ ਦਿਨ ਲਈ 26 ਮਈ ਨੂੰ ਜਲੰਧਰ-ਦਿੱਲੀ ਹਾਈਵੇਅ (Jalandhar-Delhi Highway) ਨੂੰ ਬੰਦ ਕਰਨਗੇ,ਹਾਈਵੇਅ ਨੂੰ ਬੰਦ ਕਰਨ ਦਾ ਮਕਸਦ ਕਿਸੇ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਸਰਕਾਰ ਨੂੰ ਚੇਤਾਵਨੀ ਦੇਣਾ ਹੈ ਕਿ ਉਹ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਜਲਦੀ ਕਰੇ ਨਹੀਂ ਤਾਂ ਉਹ ਵੱਡਾ ਕਦਮ ਚੁੱਕਣ ਲਈ ਮਜਬੂਰ ਹੋਣਗੇ,ਕਿਸਾਨ ਯੂਨੀਅਨ (Farmers Union) ਦਾ ਕਹਿਣਾ ਹੈ,ਕਿ ਫਗਵਾੜਾ ਵਿੱਚ ਖੰਡ ਮਿੱਲ ਦੇ ਸਾਹਮਣੇ ਹਾਈਵੇਅ ’ਤੇ ਜਾਮ ਲਗਾਇਆ ਜਾਵੇਗਾ,ਗੰਨੇ ਦੇ ਵਧੇ ਹੋਏ ਭਾਅ ਮਿਲਣ ਤੋਂ ਬਾਅਦ ਵੀ ਪਿਛਲੇ ਬਕਾਏ ਅਜੇ ਤੱਕ ਨਹੀਂ ਮਿਲੇ ਹਨ।
ਕਿਸਾਨਾਂ ਨੇ ਕਈ ਵਾਰ ਅਧਿਕਾਰੀਆਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜੇ ਹਨ ਪਰ ਕੋਈ ਸੁਣਵਾਈ ਨਹੀਂ ਕਰ ਰਿਹਾ,ਜੇਕਰ ਗੰਨੇ ਦੇ ਸਾਲਾਂ ਬਾਅਦ ਹੀ ਪੈਸੇ ਮਿਲਣਗੇ ਤਾਂ ਉਨ੍ਹਾਂ ਦਾ ਘਾਟਾ ਕਿਵੇਂ ਪੂਰਾ ਹੋਵੇਗਾ,ਉਨ੍ਹਾਂ ਕਿਹਾ ਕਿ ਜਿੰਨੇ ਪੈਸੇ ਲੈਣੇ ਹਨ,ਉਸ ਤੋਂ ਕਿਤੇ ਵੱਧ ਤਾਂ ਬੈਂਕ ਦਾ ਵਿਆਜ ਹੋ ਗਿਆ ਹੋਵੇਗਾ,ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਫਗਵਾੜਾ ਵਿੱਚ ਖੰਡ ਮਿੱਲ ਦੇ ਸਾਹਮਣੇ ਜਲੰਧਰ-ਦਿੱਲੀ ਹਾਈਵੇਅ (Jalandhar-Delhi Highway) ’ਤੇ ਸਵੇਰੇ 9 ਵਜੇ ਤੋਂ ਧਰਨਾ ਦਿੱਤਾ ਜਾਵੇਗਾ,26 ਮਈ ਨੂੰ ਦਿੱਤੇ ਜਾ ਰਹੇ ਧਰਨੇ ਵਿੱਚ ਦੋਆਬਾ ਮਾਝਾ ਅਤੇ ਮਾਲਵਾ ਖੇਤਰ ਦੇ ਕਰੀਬ 16 ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੀਆਂ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow