PATIALA,(AZAD SOCH NEWS):- ਅੱਜ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ (Gurdwara Sri Dukh Niwaran Sahib) ਦੇ ਕੁਆਰਟਰਾਂ ਵਿੱਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਉੱਥੇ ਹੀ ਉਸਦਾ ਪੁੱਤਰ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ,ਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ (47) ਵਜੋਂ ਹੋਈ ਹੈ,ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ (25) ਹੈ,ਇਸ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister of Punjab Capt. Amarinder Singh) ਨੇ ਦੁੱਖ ਪ੍ਰਗਟਾਇਆ ਹੈ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਕੈਪਟਨ ਅਮਰਿੰਦਰ ਨੇ ਟਵੀਟ ਕਰਦਿਆਂ ਕਿਹਾ ਕਿ ‘ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ (Gurdwara Dukhniwaran Sahib, Patiala) ਦੇ ਰਿਹਾਇਸ਼ੀ ਕੁਆਰਟਰ ‘ਚ ਔਰਤ ਦੇ ਕਤਲ ਨਾਲ ਹੜਕੰਪ ਮੱਚ ਗਿਆ ਹੈ,ਉਸ ਦਾ ਲੜਕਾ ਵੀ ਗੰਭੀਰ ਜ਼ਖ਼ਮੀ ਹੈ,ਅਤੇ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ,ਮੈਂ ਉਨ੍ਹਾਂ ਦੇ ਜਲਦੀ ਰਿਕਵਰ ਹੋਣ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਅਤੇ ਅਪੀਲ ਕਰਦਾ ਹਾਂ ਕਿ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।’

ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ,ਵਿਅਕਤੀ ਔਰਤ ਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ,ਪਰ ਕੁਝ ਸਮੇਂ ਤੋਂ ਔਰਤ ਤੇ ਉਸ ਦੇ ਵਿਚਕਾਰ ਝਗੜਾ ਚੱਲ ਰਿਹਾ ਸੀ,ਉਕਤ ਔਰਤ ਨੇ ਹਮਲਾਵਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ,ਇਸ ਤੋਂ ਭੜਕੇ ਵਿਅਕਤੀ ਨੇ ਸ਼ਨੀਵਾਰ ਦੇਰ ਰਾਤ ਮਾਂ-ਪੁੱਤ ‘ਤੇ ਹਮਲਾ ਕਰ ਦਿੱਤਾ ਸੀ,ਜਿਸ ਕਾਰਨ ਔਰਤ ਦੀ ਜਾਨ ਚਲੀ ਗਈ ਅਤੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow