Patiala,(AZAD SOCH NEWS):- PATIALA NEWS: ਪਟਿਆਲਾ ਵਿਖੇ ਐਤਵਾਰ ਸਵੇਰੇ ਇੱਕ ਭਿਆਨਕ ਵਾਰਦਾਤ ਵਾਪਰੀ,ਜਿੱਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ (Gurdwara Sri Dukh Niwaran Sahib) ਦੇ ਕੁਆਰਟਰਾਂ ਵਿੱਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ,ਤੇ ਉੱਥੇ ਹੀ ਉਸਦਾ ਪੁੱਤਰ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ,ਮ੍ਰਿਤਕ ਔਰਤ ਦੀ ਪਛਾਣ ਸਤਵਿੰਦਰ ਕੌਰ (47) ਵਜੋਂ ਹੋਈ ਹੈ ਜਦਕਿ ਉਸ ਦੇ ਪੁੱਤਰ ਦਾ ਨਾਂ ਮਨਪ੍ਰੀਤ ਸਿੰਘ (25) ਹੈ,ਘਟਨਾ ਤੋਂ ਬਾਅਦ ਉਸ ਚ ਨਜ਼ਦੀਕੀ ਰਹਿ ਰਹੇ ਗੁਆਂਢੀਆਂ ਵੱਲੋਂ ਤੁਰੰਤ ਦੋਵਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ (Rajindra Hospital) ਵਿਖੇ ਭਰਤੀ ਕਰਵਾਇਆ ਗਿਆ,ਇੱਥੇ ਮੁੱਢਲੀ ਜਾਂਚ ਦੌਰਾਨ ਉਕਤ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਲੜਕੇ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਪੀਜੀਆਈ ਰੈਫਰ (PGI Referee) ਕਰ ਦਿੱਤਾ ਹੈ।
ਇਸ ਦੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਥਾਣਾ ਅਨਾਜ ਮੰਡੀ ਪੁਲਿਸ (Anaj Mandi Police Station) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ,ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੇ ਕਿਸੇ ਵਿਅਕਤੀ ਨਾਲ ਪ੍ਰੇਮ ਸਬੰਧ ਸਨ,ਵਿਅਕਤੀ ਔਰਤ ਤੇ ਉਸ ਦੇ ਪੁੱਤਰ ਨਾਲ ਹੀ ਰਹਿੰਦਾ ਸੀ,ਪਰ ਕੁਝ ਸਮੇਂ ਤੋਂ ਔਰਤ ਤੇ ਉਸ ਦੇ ਵਿਚਕਾਰ ਝਗੜਾ ਚੱਲ ਰਿਹਾ ਸੀ,ਉਕਤ ਔਰਤ ਨੇ ਹਮਲਾਵਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਸੀ,ਇਸ ਤੋਂ ਭੜਕੇ ਵਿਅਕਤੀ ਨੇ ਸ਼ਨੀਵਾਰ ਦੇਰ ਰਾਤ ਮਾਂ-ਪੁੱਤ ‘ਤੇ ਹਮਲਾ ਕਰ ਦਿੱਤਾ ਸੀ,ਜਿਸ ਕਾਰਨ ਔਰਤ ਦੀ ਜਾਨ ਚਲੀ ਗਈ ਅਤੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow