ਪੀੜਤ ਪਰਿਵਾਰ ਨੂੰ 2 ਲੱਖ ਦੇਣ ਦੇ ਜਾਰੀ ਕੀਤੇ ਹੁਕਮ
CHANDIGARH,(AZAD SOCH NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ 6 ਸਾਲਾਂ ਰਿਤਿਕ ਦੀ ਮੌਤ ‘ਤੇ ਦੁੱਖ ਪ੍ਰਗਟਾਇਆ, ਜਿਸ ਦੀ ਅੱਜ ਹੁਸ਼ਿਆਰਪੁਰ ਵਿੱਚ 100 ਫੁੱਟ ਡੂੰਘੇ ਬੋਰਵੈੱਲ ਵਿੱਚ ਡਿਗਣ ਨਾਲ ਮੌਤ ਹੋ ਗਈ,ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਦੋ ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉ੍ਹਨ੍ਹਾਂ ਦੇ ਨਾਲ ਹਾਂ।

ਦੱਸਣਯੋਗ ਹੈ ਕਿ ਕੁੱਤੇ ਤੋਂ ਡਰਦਿਆਂ ਰਿਤਿਕ ਬੋਰਵੈੱਲ ਵਿੱਚ ਡਿੱਗ ਗਿਆ ਸੀ,ਕਰੀਬ ਸਾਢੇ 9 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਕੱਢ ਤਾਂ ਲਿਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ,ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਲਿਆਏ ਜਾਣ ਤੋਂ ਕਰੀਬ ਇੱਕ ਘੰਟਾ ਪਹਿਲਾਂ ਹੀ ਹੋ ਚੁੱਕੀ ਸੀ,ਉਸ ਦੀ ਬਾਡੀ ਆਕੜ ਚੁੱਕੀ ਸੀ।
ਡਾਕਟਰਾਂ ਨੇ ਇੰਜੈਕਸ਼ਨ ਵੀ ਲਾਏ, ਅੰਬੂਬੈਗ ਨਾਲ ਸਾਹ ਦੇਣ ਦੀ ਕੋਸ਼ਿਸ਼ ਵੀ ਕੀਤੀ,ਪਰ ਉਸ ਦੇ ਸਰੀਰ ਵਿੱਚ ਕੋਈ ਹਰਕਤ ਨਹੀਂ ਹੋਈ, ਇਸ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ,ਬੱਚੇ ਨੂੰ ਕੱਢਣ ਲਈ ਦੋ ਤਰੀਕੇ ਅਪਣਾਏ ਗਏ ਸਨ,ਇੱਕ ਪਾਸੇ ਜੇਸੀਬੀ ਮਸ਼ੀਨਾਂ ਨਾਲ ਖੁਦਾਈ ਚੱਲ ਰਹੀ ਸੀ,ਦੂਜੇ ਪਾਸੇ ਰੱਸੀ ਦੀ ਮਦਦ ਨਾਲ ਬੱਚੇ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ,ਅਖੀਰ ਵਿੱਚ ਉਸ ਨੂੰ ਰੱਸੀ ਦੀ ਮਦਦ ਨਾਲ ਹੀ ਬਾਹਰ ਕੱਢਿਆ ਗਿਆ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow