ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ,ਕਿਹਾ-“ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ,ਕਿਹਾ-“ਹਰ ਸਿੱਖ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Giani Harpreet Singh, Jathedar of Sri Akal Takht Sahib's big statement said, Every Sikh should have a licensed weapon

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ,ਕਿਹਾ-“ਹਰ ਸਿੱਖ ਆਪਣੇ ਕੋਲ ਰੱਖੇ ਲਾਇਸੈਂਸੀ ਹਥਿਆਰ”

4

AZAD SOCH:-

AMRITSAR,(AZAD SOCH NEWS):- ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Guru Hargobind Sahib Ji, The Owner of Miri Peeri) ਦੇ ਗੁਰਤਾਗੱਦੀ ਦਿਵਸ (Gurtagaddi Day) ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ,ਇਸਦੇ ਨਾਲ ਹੀ ਉਨ੍ਹਾਂ ਨੇ ਸਿੱਖਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ,ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Guru Hargobind Sahib Ji, The Owner of Miri Peeri) ਨੇ ਮੁਗਲਾਂ ਨਾਲ ਚਾਰ ਜੰਗ ਲੜੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕੀਤੀ ਤੇ ਸਿੱਖਾਂ ਨੂੰ ਇਹ ਸੰਦੇਸ਼ ਦਿੱਤਾ ਕਿ ਹੁਣ ਲੋੜ ਹੈ।

ਕਿ ਹਰ ਸਿੱਖ ਜਿੱਥੋਂ ਅੰਦਰੋਂ ਮਜ਼ਬੂਤ ਹੋਵੇ ਉੱਥੇ ਹੀ ਨਸ਼ੇ ਛੱਡ ਕੇ ਤੰਦਰੁਸਤ ਹੋ ਕੇ ਸ਼ਸ਼ਤਰਧਾਰੀ ਬਣੇ ਤਾਂ ਜੋ ਉਹ ਆਪਣੀ ਤੇ ਆਪਣੇ ਧਰਮ ਦੀ ਰੱਖਿਆ ਕਰ ਸਕੇ,ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ (Modern Licensed Weapons) ਰੱਖਣ ਲਈ ਕਿਹਾ ਹੈ,ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ (Modern Licensed Weapons) ਰੱਖਣ ਤਾਂ ਜੋ ਅੰਦਰੋ ਬਾਹਰੋਂ ਖੁਦ ਨੂੰ ਮਜ਼ਬੂਤ,ਬਲਵਾਨ ਤੇ ਤੰਦਰੁਸਤ ਸਮਝਿਆ ਜਾ ਸਕੇ।

ਜਥੇਦਾਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਬਹੁਤ ਹੀ ਮਾੜਾ ਹੈ,ਉਨ੍ਹਾਂ ਕਿਹਾ ਕਿ ਹਰ ਸਿੱਖ ਤੰਦਰੁਸਤ ਰਹੇ ਅਤੇ ਨਸ਼ਿਆਂ ਤੋਂ ਰਹਿਤ ਰਹੇ ਕਿਉਂਕਿ ਨਸ਼ਿਆਂ ਦੀ ਅਲਾਮਤ ਨਾਲ ਨੌਜਵਾਨੀ ਦਾ ਬਹੁਤ ਘਾਣ ਹੋ ਚੁੱਕਿਆ ਹੈ,ਦੱਸ ਦੇਈਏ ਕਿ ਇਸ ਮੌਕੇ CM ਭਗਵੰਤ ਮਾਨ ਨੇ ਵੀ ਟਵੀਟ ਕਰਕੇ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ,ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸ਼ਸਤਰ ਵਿੱਦਿਆ ਦੇ ਨਿਪੁੰਨ, ਹੱਕ-ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜਜ਼ਬਾ ਭਰਨ ਵਾਲੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (Sixth Patshah Sahib Sri Guru Hargobind Sahib Ji) ਦੇ ਗੁਰਗੱਦੀ ਦਿਵਸ (Gurtagaddi Day) ਮੌਕੇ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *