ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ ਦੇ ਬਾਹਰ ਸਥਿਤ ਟੈਕਸੀ ਸਟੈਂਡ 'ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ
By Azad Soch
On

Chandigarh,02 Oct,2024,(Azad Soch News):- ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ (GMCH) ਦੇ ਬਾਹਰ ਸਥਿਤ ਟੈਕਸੀ ਸਟੈਂਡ (Taxi Stand) 'ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ,ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ,ਇੱਕ ਦੇ ਹੱਥ ਵਿੱਚ ਅਤੇ ਦੂਜੀ ਨੂੰ ਗਰਦਨ ਵਿੱਚ ਗੋਲੀ ਲੱਗੀ ਸੀ,ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ,ਜ਼ਖ਼ਮੀਆਂ ਦੀ ਪਛਾਣ ਰਾਜੇਸ਼ ਉਰਫ਼ ਰੌਕ ਵਾਸੀ ਨਵਾਂਗਾਓਂ ਅਤੇ ਹਨੀ ਭਾਰਦਵਾਜ ਵਾਸੀ ਸੈਕਟਰ-41 ਵਜੋਂ ਹੋਈ ਹੈ,ਉਨ੍ਹਾਂ ਨੂੰ ਹਸਪਤਾਲ (Hospital) ਵਿਚ ਭਰਤੀ ਕਰਵਾਇਆ ਗਿਆ ਹੈ,ਦੋਵੇਂ ਸਥਿਰ ਹਨ ਅਤੇ 32 ਹਸਪਤਾਲ ਵਿੱਚ ਭਰਤੀ ਹਨ,ਡੀਐਸਪੀ (DSP) ਨੇ ਦੱਸਿਆ ਕਿ ਗਵਾਹ ਨੇ ਦੱਸਿਆ ਹੈ ਕਿ ਜ਼ਖ਼ਮੀ ਅਤੇ ਮੁਲਜ਼ਮ ਪਹਿਲਾਂ ਤੋਂ ਹੀ ਜਾਣੂ ਸਨ,ਕਿਸੇ ਗੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਦੋਵਾਂ ਵਿਚਾਲੇ ਤਕਰਾਰ ਹੋ ਗਈ ਅਤੇ ਉਸ ਤੋਂ ਬਾਅਦ ਫਾਇਰਿੰਗ ਕੀਤੀ ਗਈ ਅਤੇ ਮੁਲਜ਼ਮ ਫ਼ਰਾਰ ਹੋ ਗਏ।
Related Posts
Latest News

30 Apr 2025 11:17:42
ਮੈਂ ਪੰਜਾਬ ਦੇ ਪਾਣੀਆਂ ਦਾ ਰਖਵਾਲਾ ਹਾਂ ਅਤੇ ਡਟ ਕੇ ਪਹਿਰਾ ਦੇਵਾਂਗਾ: ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ...