ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

- ਅਰਵਿੰਦ ਕੇਜਰੀਵਾਲ 'ਤੇ 35 ਦਿਨਾਂ 'ਚ 3 ਹਮਲੇ, ਜੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਦਿੱਲੀ ਦੇ ਲੋਕਾਂ ਦਾ ਕੀ ਹੋਵੇਗਾ ? - ਆਪ ਪੰਜਾਬ 

- ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ 'ਚ ਕਾਨੂੰਨ ਵਿਵਸਥਾ ਹੋਈ ਫੇਲ੍ਹ 

- ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ, ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ 'ਤੇ ਬੀਜੇਪੀ ਨੂੰ ਸਵਾਲ ਪੁੱਛਣਾ ਸ਼ੁਰੂ ਕੀਤਾ ਹੈ, ਬੀਜੇਪੀ ਪੂਰੀ ਤਰ੍ਹਾਂ ਘਬਰਾ ਗਈ ਹੈ-ਭਗਵੰਤ ਮਾਨ

- ਭਾਜਪਾ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਤਰ੍ਹਾਂ ਨਹੀਂ ਡਰਾ ਸਕਦੀ, ਦਿੱਲੀ ਦੇ ਲੋਕ ਭਾਜਪਾ ਦੇ ਇਸ ਘਿਨਾਉਣੇ ਕਾਰੇ ਦਾ ਜਵਾਬ ਦੇਣਗੇ - ਅਮਨ ਅਰੋੜਾ

- ਅਮਿਤ ਸ਼ਾਹ ਦੀ ਨਾਕਾਮੀ ਇਕ ਵਾਰ ਫਿਰ ਹੋਈ ਜੱਗ ਜ਼ਾਹਿਰ, ਦਿੱਲੀ 'ਚ ਕਾਨੂੰਨ ਦਾ ਰਾਜ ਨਹੀਂ, ਭਾਜਪਾ ਦੇ ਗੁੰਡਿਆਂ ਦਾ ਰਾਜ ਹੈ, ਦੇਸ਼ ਦੀ ਰਾਜਧਾਨੀ 'ਚ ਸਾਬਕਾ ਮੁੱਖ ਮੰਤਰੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਦਾ ਕੀ ਬਣੇਗਾ?

Chandigarh,01 DEC,2024,(Azad Soch News):-  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ' ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ 'ਚ ਹਾਰ ਦੇ ਡਰ ਕਾਰਨ ਬੌਖਲਾਈ ਹੋਈ ਹੈ। ਦਿੱਲੀ 'ਚ ਕਾਨੂੰਨ ਵਿਵਸਥਾ 'ਤੇ ਲਗਾਤਾਰ ਸਵਾਲ ਉਠਾਉਣ ਲਈ ਅਰਵਿੰਦ ਕੇਜਰੀਵਾਲ 'ਤੇ ਜਾਣਬੁੱਝ ਕੇ ਹਮਲਾ ਕਰਵਾਇਆ ਗਿਆ ਹੈ। 

ਪਾਰਟੀ ਨੇ ਕਿਹਾ ਕਿ ਦਿੱਲੀ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਅਰਾਜਕਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਅਰਵਿੰਦ ਕੇਜਰੀਵਾਲ 'ਤੇ ਹੋਏ ਹਮਲੇ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨਾਕਾਮੀ ਨੂੰ ਉਜਾਗਰ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ ਹੈ। ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਭਾਜਪਾ ਤੋਂ ਸਵਾਲ ਪੁੱਛਣੇ ਸ਼ੁਰੂ ਕੀਤੇ ਹਨ, ਉਹ ਬੌਖਲਾ ਗਈ ਹੈ। ਇਹ ਹਮਲਾ ਭਾਜਪਾ ਦੀ ਬੌਖਲਾਹਟ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪਿਛਲੇ 35 ਦਿਨਾਂ ਦੇ ਅੰਦਰ ਅਰਵਿੰਦ ਕੇਜਰੀਵਾਲ 'ਤੇ ਤੀਜਾ ਹਮਲਾ ਹੋਇਆ ਹੈ। ਜਦੋਂ ਵੀ ਭਾਜਪਾ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਅਸਫਲ ਰਹਿੰਦੀ ਹੈ ਤਾਂ ਉਹ ਲੜਾਈ-ਝਗੜੇ ਅਤੇ ਹਿੰਸਾ ਦਾ ਰਾਹ ਅਪਣਾਉਣ ਲੱਗ ਜਾਂਦੀ ਹੈ।

'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਨਿੰਦਣਯੋਗ ਹੈ, ਉਨ੍ਹਾਂ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਅਸੀਂ ਪਾਰਟੀ ਸੁਪਰੀਮੋ 'ਤੇ ਹਮਲਾ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸਭ ਕੁਝ ਦੇਖ ਰਹੀ ਹੈ, ਦਿੱਲੀ ਦੀ ਜਨਤਾ ਭਾਜਪਾ ਨੂੰ ਇਸ ਘਿਨਾਉਣੀ ਹਰਕਤ ਦਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਤਰ੍ਹਾਂ ਨਹੀਂ ਡਰਾ ਸਕਦੀ। ਇਹ ਭਾਜਪਾ ਦੀ ਕੇਂਦਰ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਾਬਕਾ ਮੁੱਖ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਆਮ ਲੋਕਾਂ ਦੀ ਸੁਰੱਖਿਆ ਕੀ ਕਰੇਗੀ?

ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਕਾਇਰਤਾ ਭਰਿਆ ਹਮਲਾ ਭਾਜਪਾ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਇਕ ਹੋਰ ਕੋਸ਼ਿਸ਼ ਹੈ ਜੋ ਹਮੇਸ਼ਾ ਲੋਕਾਂ ਲਈ ਉੱਠਦੀ ਰਹੀ ਹੈ। ਇਹ ਅਤਿ ਨਿੰਦਣਯੋਗ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਇਹ ਘਟੀਆ ਹਰਕਤਾਂ ਦਿੱਲੀ ਵਾਸੀਆਂ ਦੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ​​ਕਰਨਗੀਆਂ।

'ਆਪ' ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ "ਅਰਵਿੰਦ ਕੇਜਰੀਵਾਲ 'ਤੇ ਹਮਲਾ ਭਾਜਪਾ ਦੇ ਡਰ ਅਤੇ ਦਿੱਲੀ ਦੀ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣ ਦਾ ਖ਼ੁਲਾਸਾ ਕਰਦਾ ਹੈ। ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੀ ਅਸਫਲਤਾ ਨੂੰ ਛੁਪਾਉਣ ਦੀ ਬਜਾਏ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਬੇਹੱਦ ਸ਼ਰਮਨਾਕ!"

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ, "ਮੈਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ। ਅਰਵਿੰਦ ਕੇਜਰੀਵਾਲ ਜੀ ਭਾਰਤੀ ਰਾਜਨੀਤੀ ਵਿੱਚ ਸਭ ਤੋਂ ਵੱਧ ਪੜ੍ਹੇ-ਲਿਖੇ ਵਿਅਕਤੀ ਹਨ। ਉਹ ਵਿਅਕਤੀ ਜੋ ਹਜ਼ਾਰਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੰਦਾ ਹੈ, ਹਜ਼ਾਰਾਂ ਲੋਕਾਂ ਨੂੰ ਮੁਫ਼ਤ ਇਲਾਜ ਦਿੰਦਾ ਹੈ, ਹਜ਼ਾਰਾਂ ਲੜਕੇ ਅਤੇ ਲੜਕੀਆਂ, ਨੂੰ ਸਰਕਾਰੀ ਨੌਕਰੀ ਦਿੰਦਾ ਹੈ। ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਠੀਕ ਨਹੀਂ ਹੈ।

ਇਹ ਨਾ ਤਾਂ ਮੁਆਫ਼ ਕਰਨ ਯੋਗ ਹੈ ਅਤੇ ਨਾ ਹੀ ਬਰਦਾਸ਼ਤ ਯੋਗ ਹੈ। ਭਾਜਪਾ ਉਨ੍ਹਾਂ ਰਾਜਾਂ ਦੀ ਕਾਨੂੰਨ ਵਿਵਸਥਾ ਨੂੰ ਵਿਗਾੜਦੀ ਹੈ ਜਿੱਥੇ ਉਸ ਦੀ ਸਰਕਾਰ ਨਹੀਂ ਹੁੰਦੀ। ਪਰ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਦਿੱਲੀ ਪੁਲਿਸ ਕੀ ਕਰ ਰਹੀ ਹੈ। ਭਾਜਪਾ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਕਿਉਂਕਿ ਦਿੱਲੀ ਪੁਲਿਸ ਭਾਜਪਾ ਦੀ ਕੇਂਦਰ ਸਰਕਾਰ ਦੇ ਅਧੀਨ ਹੈ। ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਆਪਣੇ ਹੀ ਰਾਜ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਉੱਥੇ ਆਮ ਨਾਗਰਿਕਾਂ ਦੀ ਕੀ ਹਾਲ ਹੋਵੇਗਾ!

'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦਿੱਲੀ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਸੀ ਕਿ ਦਿੱਲੀ ਪਿਛਲੇ ਕਈ ਮਹੀਨਿਆਂ ਤੋਂ ਅਪਰਾਧ ਅਤੇ ਜਬਰੀ ਵਸੂਲੀ ਦੇ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਗ੍ਰਹਿ ਮੰਤਰਾਲਾ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਇਸੇ ਡਰ ਕਾਰਨ ਭਾਜਪਾ ਨੇ ਕੇਜਰੀਵਾਲ 'ਤੇ ਹਮਲਾ ਕਰਵਾਇਆ ਹੈ। ਇਹ ਭਾਜਪਾ ਦੀ ਕਾਇਰਤਾ ਹੈ। ਅਸਲ ਵਿੱਚ ਉਹ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ।

Advertisement

Latest News

ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ
ਕੇਸਰ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਦੂਰ ਹੁੰਦਾ ਹੈ। ਖੋਜ ‘ਚ ਇਹ ਸਾਬਤ ਹੋਇਆ ਹੈ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ
ਨਵੇਂ ਗਾਣੇ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਮੁੜ ਸ਼ਾਨਦਾਰ ਮੌਜ਼ੂਦਗੀ ਦਰਜ਼ ਕਰਵਾਉਂਣਗੇ ਗਾਇਕ ਸੁਰਜੀਤ ਖਾਨ
ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ