ਪੰਜਾਬ-ਚੰਡੀਗੜ੍ਹ 'ਚ ਅੱਜ ਮੀਂਹ ਦੀ ਸੰਭਾਵਨਾ,ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ
Chandigarh,28 July,2024,(Azad Soch News):- ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ 'ਚ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ,ਅੱਜ ਮੌਸਮ ਵਿਭਾਗ (Department of Meteorology) ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਪਰ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਮੰਗਲਵਾਰ ਤੋਂ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ,ਪਟਿਆਲਾ, ਜਦਕਿ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ,ਸਿਟੀ ਬਿਊਟੀਫੁੱਲ (City Beautiful) ਯਾਨੀ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ,ਮੌਸਮ ਵਿਭਾਗ ਵੱਲੋਂ ਅੱਜ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਇਸ ਦੌਰਾਨ ਕੁਝ ਥਾਵਾਂ 'ਤੇ ਭਾਰੀ ਮੀਂਹ,ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।