ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੈਬੀਨੇਟ ਮੰਤਰੀ ਕ੍ਰਿਸ਼ਣ ਬੇਦੀ ਨੂੰ ਕਰਵਾਇਆ ਅਹੁਦਾ ਗ੍ਰਹਿਣ

Chandigarh, 21 October 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਚ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੂੰ ਅਹੁਦਾ ਗ੍ਰਹਿਣ ਕਰਵਾਇਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕ੍ਰਿਸ਼ਣ ਕੁਮਾਰ ਬੇਦੀ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮੁੰਹ ਮਿੱਠਾ ਕਰਵਾਇਆ।
ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਨੰ ਬਹੁਮਤ ਦੇਣ ਲਈ ਹਰਿਆਣਾ ਦੀ ਜਨਤਾ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਡੀ ਡਬਲ ਇੰਜਨ ਦੀ ਸਰਕਾਰ ਸੂਬੇ ਨੂੰ ਵਿਕਾਸ ਵਿਚ ਅੱਗੇ ਲੈ ਕੇ ਜਾਵੇਗੀ। ਹਰਿਆਣਾ ਵਿਚ ਸਾਰੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਜਿਨ੍ਹਾਂ ਉਮੀਦਾਂ ਦੇ ਨਾਲ ਹਰਿਆਣਾ ਦੀ ਜਨਤਾ ਨੇ ਭਾਜਪਾ ਨੂੰ ਬਹੁਮਤ ਦਿੱਤਾ, ਉਨ੍ਹਾਂ 'ਤੇ ਅਸੀਂ ਸਾਰੇ ਸਖਤ ਮਿਹਨਤ ਕਰਦੇ ਹੋਏ ਖਰਾ ਉਤਰਾਂਗੇ। ਉਨ੍ਹਾਂ ਨੇ ਕਿਹਾ ਕਿ 25 ਅਕਤੂਬਰ, 2024 ਨੂੰ ਸਾਰੇ ਵਿਧਾਇਕਾਂ ਨੂੰ ਸੁੰਹ ਦਵਾਈ ਜਾਵੇਗੀ।
ਇਸ ਮੌਕੇ 'ਤੇ ਪੱਤਰਕਾਰਾਂ ਦੇ ਸੁਆਲਾਂ ਦਾ ਜਵਾਬ ਦਿੰਦੇ ਹੋਏ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਕਾਂਗਰਸ ਲਈ ਇਹ ਮੰਦਭਾਗੀ ਹੈ ਕਿ ਉਹ ਨੌਜੁਆਨਾਂ ਨੂੰ ਬਿਨ੍ਹਾਂ ਖਰਚੀ-ਬਿਨ੍ਹਾਂ ਪਰਚੀ ਦੇ ਨੋਕਰੀਆਂ ਦੇਣ ਵਿਚ ਰੁਕਾਵਟਾਂ ਪੈਦਾ ਕਰ ਰਹੀ ਹੈ। ਭਰਤੀ ਰੋਕੋ ਗੈਂਗ ਕਾਂਗਰਸ ਵੱਲੋਂ ਪ੍ਰਾਂਯੋਜਿਤ ਹੈ। ਕਾਂਗਰਸ ਅਤੇ ਭਰਤੀ ਰੋਕੋ ਗੈਂਗ ਨੂੰ ਜਨਤਾ ਨੇ ਨਕਾਰ ਦਿੱਤਾ ਹੈ।
ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਆਤਿਸ਼ੀ ਵੱਲੋਂ ਲਗਾਏ ਜਾ ਰਹੇ ਦੋਸ਼ਾਂ 'ਤੇ ਮੁੱਖ ਮੰਤਰੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਦੋਸ਼ ਲਗਾਉਣ ਦਾ ਕੰਮ ਕਰਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਦਾਵਾ ਕਰਦੇ ਸਨ ਕਿ ਉਹ ਸੱਭ ਤੋਂ ਪਹਿਲਾਂ ਯਮੁਨਾ ਨੁੰ ਸਾਫ ਕਰਣਗੇ ਜਦੋਂ ਕਿ ਅੱਜ 10 ਸਾਲ ਬਾਅਦ ਵੀ ਉਹ ਸਿਰਫ ਦੋਸ਼ ਲਗਾ ਰਹੇ ਹਨ। ਉਹ ਆਪਣੇ ਗਿਰੇਬਾਨ ਵਿਚ ਝਾਂਕਨ ਅਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਸਰਕਾਰ ਨੂੰ ਦਿੱਤੇ ਗਏ 6,000 ਕਰੋੜ ਰੁਪਏ ਦਾ ਹਿਸਾਬ ਦੇਣ। ਆਮ ਆਦਮੀ ਪਾਰਟੀ ਦੇ ਡੀਐਨਏ ਵਿਚ ਹੀ ਸਿਰਫ ਦੋਸ਼ ਲਗਾਉਣਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਜਦੋਂ ਸ੍ਰੀਮਤੀ ਆਤਿਸ਼ੀ ਦਿੱਲੀ ਦੀ ਮੁੱਖ ਮੰਤਰੀ ਬਣੀ ਸੀ ਉਸ ਸਮੇਂ ਮੈਂੰ ਉਨ੍ਹਾਂ ਨੇ ਸਲਾਹ ਦਿੱਤੀ ਕਿ ਉਹ ਸ੍ਰੀ ਅਰਵਿੰਦ ਕੇਜਰੀਵਾਲ ਦੇ ਰਸਤੇ 'ਤੇ ਨਾ ਚਲਣ। ਪਰ ਉਹ ਵੀ ਉਨ੍ਹੀ ਦੇ ਰਸਤੇ 'ਤੇ ਚਲਦੇ ਹੋਏ ਅੱਜ ਦੋਸ਼ ਲਗਾ ਰਹੀ ਹੈ। ਕਾਂਗਰਸ ਦੀ ਤਰ੍ਹਾ ਆਮ ਆਦਮੀ ਪਾਰਟੀ ਵੀ ਝੂਠ ਦਾ ਸਹਾਰਾ ਲੈ ਰਹੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਹਾਈ ਕੋਰਟ ਪੰਜਾਬ ਨੂੰ ਹਰਿਆਣਾ ਤੋਂ ਸਿੱਖ ਲੈਣ ਦੀ ਗੱਲ ਕਹਿੰਦੇ ਹੋਏ ਹਰਿਆਣਾ ਦੀ ਸ਼ਲਾਘਾ ਕਰ ਚੁੱਕੇ ਹਨ। ਹਰਿਆਣਾ ਸਰਕਾਰ ਨੇ ਪਰਾਲੀ ਪ੍ਰਬੰਧਨ ਵਿਚ ਕਾਫੀ ਬਿਹਤਰ ਕੰਮ ਕੀਤਾ ਹੈ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 1 ਏਕੜ 'ਤੇ 1,000 ਰੁਪਏ ਦੀ ਪ੍ਰੋਤਸਾਹਨ ਰਕਮ ਵੀ ਦਿੱਤੀ ਜਾ ਰਹੀ ਹੈ। ਨਾਲ ਹੀ, ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਸਮੱਗਰੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਪਰਾਲੀ ਨਾ ਜਲਾਉਣ, ਇਸ ਨਾਲ ਨਾ ਸਿਰਫ ਪ੍ਰਦੂਸ਼ਣ ਹੁੰਦਾ ਹੈ ਸਗੋ ਮਿੱਟੀ ਦੀ ਉਪਜਾਊ ਸ਼ਸ਼ਤੀ ਵੀ ਪ੍ਰਭਾਵਿਤ ਹੁੰਦੀ ਹੈ।
ਕਾਰਜਭਾਰ ਸੰਭਾਲਣ ਬਾਅਦ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ(ਸੇਵਾ) ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਵਿਭਾਗਾਂ ਦਾ ਅਲਾਟਮੈਂਟ ਹੋ ਗਿਆ ਹੈ। ਅਸੀਂ ਸਾਰੇ ਮੁੱਖ ਮੰਤਰੀ ਦੀ ਅਗਵਾਈ ਹੇਠ ਭਾਜਪਾ ਦੇ ਸੰਕਲਪ ਪੱਤਰ ਵਿਚ ਕੀਤੇ ਗਏ ਵਾਇਦਿਆਂ ਨੂੰ ਪੂਰਾ ਕਰਣਗੇ।
ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ ਵੀ ਮੌਜੂਦ ਰਹੇ।
Latest News
2.jpeg)