ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
Chandigarh,12 NOV,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ (Panjab University,Chandigarh)ਵਿੱ ਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankar) ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ,ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ (Panjab University) ਵਿੱਚ ਸੈਨੇਟ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ,ਜੋ ਕਿ ਸੂਬੇ ਲਈ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਮੁੱਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਗਠਨ ਪੰਜਾਬ ਯੂਨੀਵਰਸਿਟੀ ਐਕਟ, 1947 (1947 ਦਾ ਐਕਟ 7) ਅਧੀਨ ਕੀਤਾ ਗਿਆ ਸੀ ਅਤੇ ਇਸ ਦੀ ਸਥਾਪਨਾ 1947 ਵਿਚ ਦੇਸ਼ ਦੀ ਵੰਡ ਉਪਰੰਤ ਮੁੱਖ ਯੂਨੀਵਰਸਿਟੀ ਲਾਹੌਰ (University Lahore) ਵਿੱਚ ਰਹਿ ਜਾਣ ਕਾਰਨ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੀਤੀ ਗਈ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1966 ਵਿੱਚ ਸੂਬੇ ਦੀ ਵੰਡ ਉਪਰੰਤ, ਪੰਜਾਬ ਪੁਨਰਗਠਨ ਐਕਟ 1966 ਨੇ ਆਪਣੀ ਸਥਿਤੀ ਨੂੰ ਬਰਕਰਾਰ ਰੱਖਿਆ, ਜਿਸ ਦਾ ਭਾਵ ਹੈ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਵਿੱਚ ਸ਼ਾਮਲ ਖੇਤਰ ਇਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੋਂ ਹੀ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ (Panjab University,Chandigarh) ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਰਹੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਤੋਂ ਹੁਣ ਤੱਕ ਹਰ ਚਾਰ ਸਾਲ ਬਾਅਦ ਇਸ ਦੀ ਸੈਨੇਟ ਦਾ ਗਠਨ ਕੀਤਾ ਜਾਂਦਾ ਹੈ ਅਤੇ ਇਸ ਦੇ ਮੈਂਬਰਾਂ ਦੀ ਜਮੂਹਰੀ ਚੋਣ ਪ੍ਰਕਿਰਿਆ ਜ਼ਰੀਏ ਚੋਣ ਕੀਤੀ ਜਾਂਦੀ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਸਾਲ ਸੈਨੇਟ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ ਜਦਕਿ ਪਿਛਲੇ ਛੇ ਦਹਾਕਿਆਂ ਤੋਂ ਇਹ ਚੋਣਾਂ ਨਿਯਮਿਤ ਤੌਰ 'ਤੇ ਨਿਰਧਾਰਿਤ ਸਾਲ ਦੇ ਅਗਸਤ-ਸਤੰਬਰ ਮਹੀਨਿਆਂ ਵਿੱਚ ਕਰਵਾਈਆਂ ਜਾਂਦੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਵਰਸਿਟੀ ਸੈਨੇਟ, ਜਿਸ ਦਾ ਮੌਜੂਦਾ ਕਾਰਜਕਾਲ 31 ਅਕਤੂਬਰ ਨੂੰ ਸਮਾਪਤ ਹੋ ਰਿਹਾ ਹੈ, ਦੀਆਂ ਚੋਣਾਂ ਕਰਵਾਉਣ ਵਿਚ ਨਾਕਾਮ ਰਹਿਣ ਨਾਲ ਨਾ ਸਿਰਫ ਭਾਈਵਾਲਾਂ ਦਾ ਮੋਹ ਭੰਗ ਹੋਇਆ ਹੈ, ਸਗੋਂ ਇਹ ਚੰਗੇ ਪ੍ਰਸ਼ਾਸਨ ਅਤੇ ਕਾਨੂੰਨ ਦੀ ਵੀ ਉਲੰਘਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਸੈਨੇਟ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗ੍ਰੈਜੂਏਟਾਂ ਅਤੇ ਵੱਖ-ਵੱਖ ਹਲਕਿਆਂ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟ (Senate) ਦੀਆਂ ਚੋਣਾਂ ਨਾ ਕਰਵਾਉਣਾ ਯੂਨੀਵਰਸਿਟੀ ਦੇ ਨਿਯਮਾਂ ਦੇ ਵੀ ਵਿਰੁੱਧ ਹੈ ਜਿਸ ਮੁਤਾਬਿਕ ਹਰ ਚੌਥੇ ਸਾਲ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ ਅਤੇ ਇਸ ਦੇਰੀ ਨੇ ਯੂਨੀਵਰਸਿਟੀ (University) ਦੇ ਅਕਾਦਮਿਕ ਅਤੇ ਸਾਬਕਾ ਵਿਦਿਆਰਥੀ ਵਰਗ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮੂਹਰੀ ਚੋਣ ਪ੍ਰਕਿਰਿਆ ਨੂੰ ਨਾਮਜ਼ਦਗੀਆਂ ਨਾਲ ਤਬਦੀਲ ਕਰਨ ਦੀਆਂ ਰਿਪੋਰਟਾਂ ਅੱਗ 'ਤੇ ਤੇਲ ਦਾ ਕੰਮ ਕਰ ਰਹੀਆਂ ਹਨ ਕਿਉਂਕਿ ਅਜਿਹੀ ਤਬਦੀਲੀ ਯੂਨੀਵਰਸਿਟੀ (University) ਦੀ ਜਮਹੂਰੀ ਮਰਿਆਦਾ ਨੂੰ ਢਾਹ ਲਾਵੇਗੀ ਅਤੇ ਗਰੈਜੂਏਟ ਵੋਟਰਾਂ ਦੀ ਆਵਾਜ਼ ਨੂੰ ਦਬਾਏਗੀ,ਜਿਸ ਨੇ ਹਮੇਸ਼ਾ ਇਸ ਸੰਸਥਾ ਦਾ ਸ਼ਾਸਨ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ,ਉਪ ਰਾਸ਼ਟਰਪਤੀ ਤੋਂ ਦਖ਼ਲ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਯੂਨੀਵਰਸਿਟੀ ਸੈਨੇਟ (University Senate) ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਸਲਾਹ ਦੇਣ।