ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ
Chandigarh,19 DEC,2024,(Azad Soch News):- ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ,ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ (Cold Wave) ਦਾ ਸਿਲਸਿਲਾ ਸ਼ੁਰੂ ਹੋ ਰਿਹਾ ਹੈ,ਤਾਪਮਾਨ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ,ਮੌਸਮ ਵਿਭਾਗ (Department of Meteorology) ਮੁਤਾਬਕ ਉੱਤਰੀ ਭਾਰਤ 'ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ, ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ,ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ,ਮੌਸਮ ਵਿਭਾਗ (Department of Meteorology) ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀ ਹੈ,ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਠੰਡ 'ਚ ਕੰਬ ਰਹੇ ਹਨ, ਪਰ ਇਸਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ,ਪਿਛਲੇ ਦਿਨਾਂ 'ਚ ਹਵਾ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ।