ਹਾਈ ਕੋਰਟ ਦੇ ਹੁਕਮਾਂ ਅਨੁਸਾਰ ਚੰਡੀਗੜ੍ਹ ਵਿੱਚ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ੋਅ ਰਾਤ 10 ਵਜੇ ਤੋਂ ਪਹਿਲਾਂ ਖਤਮ ਹੋ ਗਿਆ
Chandigarh,15 DEC,2024,(Azad Soch News):- ਬੀਤੀ ਸ਼ਾਮ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Punjabi Singer Diljit Dosanjh) ਦਾ ਚੰਡੀਗੜ੍ਹ ਵਿਚ ਸ਼ੋ ਸੀ,ਇਸ ਦੌਰਾਨ ਸੱਭ ਕੁਝ ਵਧੀਆ ਰਿਹਾ,ਇਸ ਮੌਕੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਕਿ ਦਿਲਜੀਤ ਦੁਸਾਂਝ ਨੇ ਕਿਹਾ ਕਿ ਸਾਨੂੰ ਪਰੇਸ਼ਾਨ ਕਰਨ ਦੀ ਬਜਾਏ ਸਥਾਨ ਅਤੇ ਪ੍ਰਬੰਧਨ ਨੂੰ ਠੀਕ ਕਰਨਾ ਬਿਹਤਰ ਹੈ। ਜੇਕਰ ਸਥਾਨ ਅਤੇ ਪ੍ਰਬੰਧਨ ਅਜਿਹਾ ਹੀ ਰਿਹਾ ਤਾਂ ਅਸੀਂ ਭਾਰਤ 'ਚ ਸ਼ੋਅ ਨਹੀਂ ਕਰਾਂਗੇ,ਪੰਜਾਬੀ ਗਾਇਕ ਦਿਲਜੀਤ ਦੋਸਾਂਝਨੇ ਕਿਹਾ ਕਿ ਅਗਲੀ ਵਾਰ ਉਹ ਚਾਹੁੰਦਾ ਹੈ ਕਿ ਉਥੇ ਚਾਰੇ ਪਾਸੇ ਲੋਕ ਹੋਣ ਅਤੇ ਉਹ ਮੱਧ ਵਿਚ ਆਪਣਾ ਪ੍ਰਦਰਸ਼ਨ ਦੇਣਾ ਚਾਹੁੰਦਾ ਹੈ,ਕੰਸਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਸ਼ਰਤਾਂ ਨਾਲ ਮਨਜ਼ੂਰੀ ਦਿੱਤੀ ਸੀ,ਇਸ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ-34 ਵਿੱਚ ਪ੍ਰਦਰਸ਼ਨ ਦੌਰਾਨ ਆਵਾਜ਼ 75 ਡੈਸੀਬਲ ਤੋਂ ਉੱਪਰ ਨਹੀਂ ਜਾਣੀ ਚਾਹੀਦੀ,ਦਰਅਸਲ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਚੰਡੀਗੜ੍ਹ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ੋਅ (Live Concert Show) ਰਾਤ 10 ਵਜੇ ਤੋਂ ਪਹਿਲਾਂ ਖਤਮ ਹੋ ਗਿਆ,ਦਿਲਜੀਤ ਦੋਸਾਂਝ ਨੇ ਸਟੇਜ ਤੋਂ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੂੰ ਵੀ ਆੜੇ ਹੱਥੀਂ ਲਿਆ,ਦਿਲਜੀਤ ਦੋਸਾਂਝ ਕਿਹਾ ਕਿ ਮੇਰੇ ਸਾਹਮਣੇ ਬਹੁਤ ਹੀ ਸੁੰਦਰ ਬੱਚੇ ਚੰਗੇ ਕੱਪੜੇ ਪਾ ਕੇ ਖੜ੍ਹੇ ਹਨ।