ਚੰਡੀਗੜ੍ਹ ਫਾਰਮਾਸਿਊਟੀਕਲ ਕੰਪਨੀ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ

ਚੰਡੀਗੜ੍ਹ ਫਾਰਮਾਸਿਊਟੀਕਲ ਕੰਪਨੀ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ

Chandigarh,31 March,2024,(Bol Punjab De):- ਚੰਡੀਗੜ੍ਹ ਸਥਿਤ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ (Chandigarh Based Pharmaceutical Company Parabolic Drugs) ਵਿਰੁੱਧ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਸ ਦੀਆਂ 24 ਅਚੱਲ ਜਾਇਦਾਦਾਂ ਤੋਂ ਇਲਾਵਾ ਨਕਦੀ, ਲਗਜ਼ਰੀ ਕਾਰਾਂ, ਮਿਊਚਲ ਫੰਡ, FDR, ਬੈਂਕ ਬੈਲੇਂਸ ਜ਼ਬਤ ਕਰ ਲਿਆ ਹੈ,ਇਸ ਦੀ ਕੁੱਲ ਕੀਮਤ 82.12 ਕਰੋੜ ਰੁਪਏ ਦੱਸੀ ਜਾ ਰਹੀ ਹੈ,ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇਹ ਕਾਰਵਾਈ ਮਨੀ ਲਾਂਡਰਿੰਗ (Money Laundering) ਰੋਕੂ ਐਕਟ 2002 ਤਹਿਤ ਕੀਤੀ ਹੈ।

ਇਹ ਸਾਰੀ ਜਾਇਦਾਦ ਬੈਂਕ ਧੋਖਾਧੜੀ ਰਾਹੀਂ ਕਮਾਏ ਪੈਸੇ ਨਾਲ ਕੀਤੀ ਗਈ ਹੈ,ਮੁਲਜ਼ਮਾਂ ਕੋਲ ਹਰਿਆਣਾ ਦੇ ਅੰਬਾਲਾ, ਸੋਨੀਪਤ ਤੋਂ ਲੈ ਕੇ ਦਿੱਲੀ ਅਤੇ ਗੁੜਗਾਉਂ (Gurgaon) ਤੱਕ ਦੀਆਂ ਜਾਇਦਾਦਾਂ ਹਨ,ਇਸ ਮਾਮਲੇ ਵਿੱਚ ਪਹਿਲਾਂ CBI ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇਸ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ,ਇਹ ਸਾਰੀਆਂ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਕੰਪਨੀ ਦੇ ਮਾਲਕਾਂ ਪ੍ਰਣਬ ਗੁਪਤਾ, ਵਿਨੀਤ ਗੁਪਤਾ ਅਤੇ ਉਨ੍ਹਾਂ ਦੇ ਚਾਰਟਰਡ ਅਕਾਊਂਟੈਂਟ (Chartered Accountant) ਸੁਰਜੀਤ ਕੁਮਾਰ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਹਨ, CBI ਨੇ ਇਹ ਕੇਸ 2021 ਵਿੱਚ ਦਰਜ ਕੀਤਾ ਸੀ।

ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 2023 ਵਿੱਚ ਆਪਣੀ ਕਾਰਵਾਈ ਸ਼ੁਰੂ ਕੀਤੀ,ਕੰਪਨੀ ’ਤੇ 1626 ਕਰੋੜ ਰੁਪਏ ਦਾ ਬੈਂਕ ਲੋਨ ਲੈ ਕੇ ਧੋਖਾਧੜੀ ਕਰਨ ਦਾ ਦੋਸ਼ ਸੀ,ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਕੰਪਨੀ ਦੇ ਦੋਵੇਂ ਡਾਇਰੈਕਟਰਾਂ ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਬੈਂਕ ਨਾਲ ਧੋਖਾਧੜੀ ਕਰਕੇ ਇਹ ਕਰਜ਼ਾ ਲਿਆ ਸੀ ਅਤੇ ਕਰਜ਼ੇ ਦੀ ਰਕਮ ਨੂੰ ਆਪਣੀ ਜਾਇਦਾਦ ਬਣਾਉਣ ਲਈ ਡਾਇਵਰਟ ਕੀਤਾ ਸੀ,ਬਾਂਸਲ ਨੇ ਆਪਣੀ ਚਾਰਟਰਡ ਅਕਾਊਂਟੈਂਸੀ ਫਰਮ (Chartered Accountancy Firm) ਐਸ ਕੇ ਬਾਂਸਲ ਐਂਡ ਕੰਪਨੀ (SK Bansal & Co) ਰਾਹੀਂ ਪੈਰਾਬੋਲਿਕ ਡਰੱਗਜ਼ ਲਿਮਟਿਡ ਨੂੰ ਝੂਠੇ ਸਰਟੀਫਿਕੇਟ (Certificate) ਜਾਰੀ ਕੀਤੇ ਹਨ।

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ