ਚੰਡੀਗੜ੍ਹ ਤੇ ਮੋਹਾਲੀ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਰੇਡ

ਚੰਡੀਗੜ੍ਹ ਤੇ ਮੋਹਾਲੀ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਰੇਡ

Chandigarh,27 March,2024,(Azad Soch News):- ਚੰਡੀਗੜ੍ਹ ਤੇ ਮੋਹਾਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੀ ਰੇਡ ਚੱਲ ਰਹੀ ਹੈ,ਇਹ ਰੇਡ ਕਈ IAS ਅਧਿਕਾਰੀ, ਪ੍ਰਾਪਰਟੀ ਡੀਲਰ ਤੇ ਕਈ ਕਿਸਾਨਾਂ ਸਣੇ 15 ਟਿਕਾਣਿਆਂਤੇ ਦੱਸੀ ਜਾ ਰਹੀ ਹੈ,ਏਅਰਪੋਰਟ ਰੋਡ (Airport Road) ‘ਤੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਿਟੀ ਵੱਲੋਂ ਏਅਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਨਾਲ ਜੁੜਿਆ ਹੋਇਆ ਮਾਮਲਾ ਹੈ,ਐਕਵਾਇਰ ਜ਼ਮੀਨ ਦਾ ਮੁਆਵਜ਼ਾ ਗਮਾਡਾ ਨੇ ਲੈਂਡ ਪੂਲਿੰਗ ਪਾਲਿਸੀ (Land Pooling Policy) ਦੇ ਮੁਤਾਬਕ ਦਿੱਤਾ ਸੀ,ਉਸ ਜ਼ਮੀਨ ਵਿੱਚ ਲੱਗੇ ਅਮਰੂਦ ਦੇ ਰੁੱਖਾਂ ਦੀ ਕੀਮਤ ਜ਼ਮੀਨ ਤੋਂ ਵੱਖਰੇ ਤੌਰਤੇ ਅਦਾ ਦਿੱਤੀ ਸੀ,ਸੂਤਰਾਂ ਦੇ ਵਾਲੇ ਤੋਂ ਪਤਾ ਲੱਗਾ ਹੈ ਕਿ ਮੋਹਾਲੀ (Mohali) ਵਿਚ ਹੋਏ ਅਮਰੂਦਾਂ ਦੇ ਬਾਗ ਘਪਲੇ ਨੂੰ ਲੈ ਕੇ ਇਹ ਪੁੱਛਗਿੱਛ ਕੀਤੀ ਜਾ ਰਹੀ ਹੈ,ਅਜੇ ਤੱਕ ਇਸ ਵਿੱਚ ਪੰਜਾਬ ਵਿਜੀਲੈਸ ਜਾਂਚ (Punjab Vigilance Investigation) ਕਰ ਰਹੀ ਸੀ,ਇਸ ਮਾਮਲੇ ਨਾਲ ਜੁੜੇ ਹੋਏ ਲੋਕਾਂ ਦੇ ਟਿਕਾਣੇਤੇ ਹੀ ਇਹ ਰੇਡ ਕੀਤੀ ਜਾ ਰਹੀ ਹੈ,ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਕੁਝ ਲੋਕਾਂ ਨੇ ਇੱਥੇ ਅਮਰੂਦ ਦੇ ਬੂਟੇ ਲਾਏ ਸਨ ਪਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਦੀ ਉਮਰ 4 ਤੋਂ 5 ਸਾਲ ਦੱਸੀ ਜਾ ਰਹੀ ਹੈ,ਜਿਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵੱਧ ਗਿਆ। 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ