ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ

Chandigarh,29 May,2024,(Azad Soch News):- ਚੰਡੀਗੜ੍ਹ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਨੇ ਬੁੱਧਵਾਰ ਨੂੰ ਹੀਟ ਵੇਵ (Heat Wave) ਦਾ ਰੈੱਡ ਅਲਰਟ (Red Alert) ਜਾਰੀ ਕੀਤਾ ਹੈ,ਇਸ ਤੋਂ ਬਾਅਦ ਵੀਰਵਾਰ ਲਈ ਔਰੇਂਜ ਅਲਰਟ (Orange Alert) ਤੇ ਸ਼ੁੱਕਰਵਾਰ ਨੂੰ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਵਿਭਾਗ ਵੱਲੋਂ ਇਹ ਅਲਰਟ ਪਿਛਲੇ ਕਈ ਦਿਨਾਂ ਤੋਂ ਤਾਪਮਾਨ 45 ਡਿਗਰੀ ਰਹਿਣ ਕਰਕੇ ਜਾਰੀ ਕੀਤਾ ਗਿਆ ਹੈ,ਮੰਗਲਵਾਰ ਨੂੰ ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਰਿਹਾ,ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਸੀ,17 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਦਰਜ ਕੀਤਾ ਗਿਆ ਸੀ ਜੋ ਇਸ ਸਾਲ ਦਾ ਸਭ ਤੋਂ ਵੱਧ ਤਾਪਮਾਨ ਸੀ ਪਰ ਮੰਗਲਵਾਰ ਨੂੰ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ,ਇਸ ਦੇ ਨਾਲ ਹੀ ਰਾਹਤ ਦੀ ਗੱਲ ਹੈ,ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ,ਇਸ ਕਾਰਨ 1 ਤੇ 2 ਜੂਨ ਨੂੰ ਹਲਕੀ ਬਾਰਸ਼ ਹੋ ਸਕਦੀ ਹੈ, ਇਸ ਕਾਰਨ ਤਾਪਮਾਨ 'ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।
Latest News
