ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿਖੇਧੀ ਕੀਤੀ
Chandigarh,11,NOV,2024,(Azad Soch News):- ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੇ ਸਖ਼ਤ ਨਿਖੇਧੀ ਕੀਤੀ ਹੈ,‘ਆਮ ਆਦਮੀ ਪਾਰਟੀ’ ਦੇ ਬੁਲਾਰੇ ਨੀਲ ਗਰਗ ਨੇ ਹੈਰਾਨੀ ਜਤਾਉਂਦੇ ਕਿਹਾ ਕੀ ਭਾਜਪਾ ਹੁਣ ਇਸ ਗੱਲ ਦੀ ਜਾਂਚ ਕਰਨਾ ਚਾਹੁੰਦੀ ਹੈ,ਕਿ ਪੰਜਾਬ ਦੇ ਕਿਸਾਨ ਦੋ ਵਕਤ ਦੀ ਰੋਟੀ ਕਿਵੇਂ ਖਾ ਰਹੇ ਹਨ,ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਰਾਜਨੀਤੀ ਕਰ ਰਹੀ ਹੈ,ਉਹ ਝੂਠੇ ਦੋਸ਼ਾਂ ਅਤੇ ਅਫ਼ਵਾਹਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ,ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਝੁਕਾਇਆ ਦਿੱਤਾ ਸੀ ਅਤੇ ਅੱਜ ਉਸੇ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲਿਆ ਜਾ ਰਿਹਾ ਹੈ,ਪੰਜਾਬ ਦੇ ਕਿਸਾਨਾਂ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਕਾਲੇ ਖੇਤੀ ਕਾਨੂੰਨ (Black Agrarian Law) ਵਾਪਸ ਲੈਣੇ ਪਏ,ਨੀਲ ਗਰਗ ਨੇ ਕਿਹਾ ਕਿ ਭਾਜਪਾ ਦੀ ਪਿਛਲੇ ਦੋ ਸਾਲਾਂ ਵਿੱਚ ਕੀਤੀ ਘਟੀਆ ਰਾਜਨੀਤੀ ਦਾ ਇੱਕ ਹੀ ਉਦੇਸ਼ ਹੈ,ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ (Peasant Movement) ਦਾ ਬਦਲਾ ਲੈਣਾ,ਰਵਨੀਤ ਬਿੱਟੂ ਦਾ ਬਿਆਨ ਭਾਜਪਾ ਦੀ ਉਸੇ ਘਟੀਆ ਰਾਜਨੀਤੀ ਦਾ ਹਿੱਸਾ ਹੈ,ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ,ਰਵਨੀਤ ਬਿੱਟੂ ਉਸ ਸਾਜ਼ਿਸ਼ ਦਾ ਚਿਹਰਾ ਹਨ।