ਨਿਰਮਲਾ ਸਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਵਪਾਰੀਆਂ ਨਾਲ ਮੀਟਿੰਗ ਕਰਕੇ ਬਜਟ ਬਾਰੇ ਸੁਝਾਅ ਲਏ

ਨਿਰਮਲਾ ਸਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਵਪਾਰੀਆਂ ਨਾਲ ਮੀਟਿੰਗ ਕਰਕੇ ਬਜਟ ਬਾਰੇ ਸੁਝਾਅ ਲਏ

Chandigarh,15 July,2024,(Azad Soch News):-  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala Sitharaman) ਚੰਡੀਗੜ੍ਹ ਪਹੁੰਚੀ ਅਤੇ ਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਵਪਾਰੀਆਂ ਨਾਲ ਇਕ ਮੀਟਿੰਗ ਕਰ ਕੇ ਆ ਰਹੇ ਬਜਟ ਬਾਰੇ ਸੁਝਾਅ ਲਏ,ਉੋਨ੍ਹਾਂ ਕਿਹਾ ਕਿ ਸੱਭ ਧਿਰਾਂ ਨਾਲ ਵਿਚਾਰ ਵਟਾਂਦਰਾ ਕਰ ਕੇ ਦੇਸ਼ ਨੂੰ ਵਿਕਾਸ ਦੀਆਂ ਲੀਹਾਂ ਉਪਰ ਤੇਜ਼ੀ ਨਾਲ ਲੈ ਕੇ ਜਾਣ ਵਾਲਾ ਬਜਟ ਤਿਆਰ ਕੀਤਾ ਜਾ ਰਿਹਾ ਹੈ,ਉਨ੍ਹਾਂ ਇਸ ਮੌਕੇ ਵਿਰੋਧੀ ਪਾਰਟੀ ਕਾਂਗਰਸ ਉਪਰ ਤਿੱਖੇ ਹਮਲੇ ਬੋਲਦਿਆਂ ਕਿਹਾ ਕਿ ਲਗਾਤਾਰ ਤੀਜੀ ਵਾਰ ਕਾਂਗਰਸ 100 ਸੀਟਾਂ ਵੀ ਨਹੀਂ ਜਿੱਤ ਸਕੀ ਅਤੇ ਜਸ਼ਨ ਇਸ ਤਰ੍ਹਾਂ ਮਨਾਉਂਦੀ ਹੈ,ਜਿਵੇਂ ਪੂਰੀ ਚੋਣ ਹੀ ਜਿੱਤ ਲਈ ਹੋਵੇ,ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕਾਂਗਰਸ ਜਾਂ ਉਸ ਦੇ ਸਮਰਥਕ ਦਲ ਬੇਲੋੜੇ ਮੁੱਦੇ ਚੁੱਕ ਕੇ ਸੁਪਰੀਮ ਕੋਰਟ (Supreme Court) ਜਾਂਦੇ ਹਨ,ਪਰ ਬਹੁਤੇ ਫ਼ੈਸਲੇ ਭਾਜਪਾ ਦੇ ਹੱਕ ਵਿਚ ਆ ਰਹੇ ਹਨ,ਆਰ.ਐਸ.ਐਸ. ਬਾਰੇ ਇਤਰਾਜ਼ਯੋਗ ਭਾਸ਼ਾ ਲਈ ਰਾਹੁਲ ਗਾਂਧੀ (Rahul Gandhi) ਨੂੰ ਅਦਾਲਤ ਵਿਚ ਮਾਫ਼ੀ ਮੰਗਣੀ ਪਈ ਅਤੇ ਹੋਰ ਕਈ ਮੁੱਦਿਆਂ ਵਿਚ ਵੀ ਕਾਂਗਰਸ ਅਦਾਲਤ ਵਿਚ ਮਾਫ਼ੀ ਮੰਗਦੀ ਹੈ,ਪਰ ਇਹ ਬੇਸ਼ਰਮ ਪਾਰਟੀ ਹੈ ਜਿਸ ਨੂੰ ਕੋਈ ਸ਼ਰਮ ਮਹਿਸੂਸ ਨਹੀਂ ਹੁੰਦੀ,ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਨਿਤੀਨ ਗਡਕਰੀ (Union Minister Nitin Gadkari) ਆਦਿ ਦੇ ਕਈ ਬਿਆਨਾਂ ਨੂੰ ਗ਼ਲਤ ਤਰੀਕੇ ਨਾਲ ਤੋੜ ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ ਅਤੇ ਲੋਕਾਂ ਵਿਚ ਗ਼ਲਤਫ਼ਹਿਮੀਆਂ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ