Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਧਨੇਰ
ਵਿਦਿਆਰਥੀਆਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ: ਹਰਨੇਕ ਮਹਿਮਾ
ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀਆਂ ਸਾਜਿਸ਼ਾਂ ਦਾ ਕਰਾਂਗੇ ਜ਼ਬਰਦਸਤ ਵਿਰੋਧ: ਗੁਰਦੀਪ ਰਾਮਪੁਰਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਧਨੇਰ
ਵਿਦਿਆਰਥੀਆਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ: ਹਰਨੇਕ ਮਹਿਮਾ
ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀਆਂ ਸਾਜਿਸ਼ਾਂ ਦਾ ਕਰਾਂਗੇ ਜ਼ਬਰਦਸਤ ਵਿਰੋਧ: ਗੁਰਦੀਪ ਰਾਮਪੁਰਾ
ਚੰਡੀਗੜ੍ਹ, 25 ਨਵੰਬਰ, 2024:- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਕੇ ਕੇਂਦਰ ਅਧੀਨ ਲਿਆਉਣ ਦੀਆਂ ਸਾਜਿਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਵਿਦਿਆਰਥੀਆਂ ਖਿਲਾਫ ਕੀਤੇ ਜਾ ਰਹੇ ਜਬਰ ਦੀ ਸਖਤ ਨਿਖੇਧੀ ਕੀਤੀ ਹੈ।ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸਰਕਾਰ ਵੱਲੋਂ ਜਾਣ ਬੁਝ ਕੇ ਸੈਨੇਟ ਦੀਆਂ ਚੋਣਾਂ ਲਮਕਾਈਆਂ ਜਾ ਰਹੀਆਂ ਹਨ। ਚੋਣਾਂ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਕੇ ਅਤੇ ਝੂਠੇ ਕੇਸ ਦਰਜ ਕਰਕੇ ਡਰਾਉਣ ਦਾ ਭਰਮ ਪਾਲਿਆ ਜਾ ਰਿਹਾ ਹੈ,ਪਹਿਲਾਂ ਵੀ ਸਿਲੇਬਸ ਵਿੱਚ ਗੈਰ ਜ਼ਰੂਰੀ ਸੋਧਾਂ ਕਰਕੇ, ਭਾਸ਼ਾਵਾਂ ਨੂੰ ਜ਼ਰੂਰੀ ਵਿਸ਼ਿਆਂ ਤੋਂ ਕੱਢ ਕੇ ਆਪਸ਼ਨਲ ਕਰਨ ਅਤੇ ਉਹਨਾਂ ਦਾ ਕ੍ਰੈਡਿਟ ਘਟਾ ਕੇ ਕੇਂਦਰ ਸਰਕਾਰ ਦੀ ਭਗਵਾਂਕਰਨ ਵਾਲੀ ਵਿੱਦਿਅਕ ਨੀਤੀ ਮੜ੍ਹਨ ਦਾ ਯਤਨ ਕੀਤਾ ਗਿਆ ਸੀ। ਹਰਿਆਣਾ ਦੇ ਕਾਲਜਾਂ ਨੂੰ ਇਸ ਯੂਨੀਵਰਸਿਟੀ ਨਾਲ ਨੱਥੀ ਕਰਨ ਦੀਆਂ ਚਾਲਾਂ ਵੀ ਇਸੇ ਸਾਜਿਸ਼ ਦਾ ਹਿੱਸਾ ਹਨ,ਸੂਬਾ ਕਮੇਟੀ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਖਿਲਾਫ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਉਹਨਾਂ ਦੀਆਂ ਬਾਕੀ ਮੰਗਾਂ ਮੰਨਦੇ ਹੋਏ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਿਦਿਆਰਥੀਆਂ ਦੇ ਇਸ ਹੱਕੀ ਘੋਲ ਦਾ ਪੂਰੀ ਤਰ੍ਹਾਂ ਸਮਰਥਨ ਕਰੇਗੀ ਅਤੇ 26 ਨਵੰਬਰ ਦੇ ਪ੍ਰਦਰਸ਼ਨ ਵਿੱਚ ਵੀ ਸ਼ਮੂਲੀਅਤ ਕਰੇਗੀ।