ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ 2025 ਨੂੰ ਚੰਡੀਗੜ੍ਹ ਯੂਨੀਵਰਸਿਟੀ ਪ੍ਰਬੰਧਨ ਨੂੰ "ਮਾਕਾ ਟਰਾਫੀ" ਨਾਲ ਸਨਮਾਨਿਤ ਕਰਨਗੇ
New Delhi/Chandigarh,05, JAN,2025,(Azad Soch News):- ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) 17 ਜਨਵਰੀ 2025 ਨੂੰ ਚੰਡੀਗੜ੍ਹ ਯੂਨੀਵਰਸਿਟੀ (Chandigarh University) ਪ੍ਰਬੰਧਨ ਨੂੰ "ਮਾਕਾ ਟਰਾਫੀ" ਨਾਲ ਸਨਮਾਨਿਤ ਕਰਨਗੇ,ਭਾਰਤ ਨੂੰ ਖੇਡ ਦਰਜਾਬੰਦੀ ਵਿੱਚ ਚੋਟੀ ਦੇ 10 ਦੇਸ਼ਾਂ ਵਿੱਚ ਸ਼ਾਮਲ ਕਰਨ ਦੇ ਪ੍ਰਧਾਨ ਮੰਤਰੀ ਮੋਦੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਅਸੀਂ ਵਚਨਬੱਧ ਹਾਂ,ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ (Satnam Singh Sandhu) ,ਚੰਡੀਗੜ੍ਹ ਯੂਨੀਵਰਸਿਟੀ ਵੱਲੋਂ 17 ਜਨਵਰੀ 2025 ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਇਸ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ, ਯੂਨੀਵਰਸਿਟੀ ਵੱਲੋਂ 20 ਲੱਖ ਰੁਪਏ ਦੇ ਨਕਦ ਇਨਾਮ ਦੇ ਨਾਲ ਮਾਕਾ ਟਰਾਫੀ ਵੀ ਦਿੱਤੀ ਜਾਵੇਗੀ,ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦਾ ਸਰਵਉੱਚ ਖੇਡ ਪੁਰਸਕਾਰ 'ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ' (ਮਾਕਾ ਟਰਾਫੀ) 2024 ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।ਇਸ ਨਾਲ ਚੰਡੀਗੜ੍ਹ ਯੂਨੀਵਰਸਿਟੀ (Chandigarh University) ਪਹਿਲੀ ਵਾਰ ਇਹ ਟਰਾਫੀ ਜਿੱਤਣ ਵਾਲੀ ਦੇਸ਼ ਦੀ ਪਹਿਲੀ ਪ੍ਰਾਈਵੇਟ ਯੂਨੀਵਰਸਿਟੀ (Private University) ਬਣ ਗਈ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ 12 ਸਾਲਾਂ ਦੇ ਥੋੜ੍ਹੇ ਸਮੇਂ ਵਿੱਚ ਇਹ ਉਪਲਬਧੀ ਹਾਸਲ ਕੀਤੀ ਹੈ। ਜੋ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਬੰਧਕਾਂ, ਫੈਕਲਟੀ, ਵਿਦਿਆਰਥੀਆਂ ਅਤੇ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ।