ਪੰਜਾਬ ਅਤੇ ਚੰਡੀਗੜ੍ਹ 'ਚ ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ
Chandigarh,06 OCT,2024,(Azad Soch News):- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ,ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ,ਜਿਸ ਨਾਲ ਮੌਸਮ ਠੰਢਾ ਹੋ ਗਿਆ ਹੈ,ਅੱਜ ਵੀ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ,ਦੋ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੌਰਾਨ ਸੂਬੇ ਦੇ ਦੱਖਣ-ਪੱਛਮੀ ਖੇਤਰ (Southwest Region) ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ,ਜਦਕਿ ਬਾਕੀ ਖੇਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ,ਬੀਤੀ ਰਾਤ ਆਏ ਤੇਜ਼ ਝੱਖੜ ਤੇ ਮੀਂਹ ਨੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਨੂੰ ਧਰਤੀ ਤੇ ਵਿਛਾ ਦਿੱਤਾ ਹੈ,ਜਿਸ ਨਾਲ ਇਸ ਦੀ ਕਟਾਈ ਕਰਨੀ ਔਖੀ ਹੋ ਜਾਵੇਗੀ,ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ (Hybrid Varieties) ਤਾਂ ਪੂਰੀ ਤਰ੍ਹਾਂ ਧਰਤੀ 'ਤੇ ਵਿਛ ਗਈਆਂ ਹਨ,ਝੋਨੇ ਦੀ ਕਟਾਈ ਪਛੜਨ ਨਾਲ ਸਬਜ਼ੀਆਂ ਦੀ ਬਿਜਾਈ ਵੀ ਪ੍ਰਭਾਵਿਤ ਹੋਵੇਗੀ,ਮੌਸਮ ਵਿਭਾਗ (Department of Meteorology) ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ,ਇਸ ਤੋਂ ਬਾਅਦ 8 ਤੋਂ ਮੌਸਮ ਬਦਲ ਜਾਵੇਗਾ,ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।