ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਐਡਵੋਕੇਟ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਐਡਵੋਕੇਟ ਹਰਪਾਲ ਸਿੰਘ ਚੀਮਾ

Chandigarh,03 JAN,2025,(Azad Soch News):- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema) ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਦੂਜੇ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲਾ ਦੇਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦਾ ਰੋਮਾਂਚਕ ਮੌਕਾ ਪ੍ਰਦਾਨ ਕਰਨ ਲਈ ਪੁੱਟਿਆ ਗਿਆ ਹੈ,ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਰਾਜ ਦੇ ਮਾਲੀਏ ਨੂੰ ਹੁਲਾਰਾ ਦੇਣ ਅਤੇ ਪੰਜਾਬ ਦੀ ਲਾਟਰੀ ਮਾਰਕੀਟ ਨੂੰ ਹੋਰਨਾਂ ਦੇ ਮੁਕਾਬਲੇ ਵਧੇਰੇ ਆਕਰਸ਼ਕ ਬਣਾਉਣ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ "ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਰਾਜ ਦੇ ਲੋਕਾਂ ਲਈ ਦੋਵਾਂ ਪਾਸਿਓਂ ਹੀ ਜਿੱਤ ਦਾ ਮੌਕਾ ਹੈ। ਉਨਾਂ ਕਿਹਾ ਕਿ ਇਹ ਲਾਟਰੀ ਨਾ ਸਿਰਫ ਮਹੱਤਵਪੂਰਨ ਇਨਾਮ ਜਿੱਤਣ ਦਾ ਮੌਕਾ ਹੈ, ਬਲਕਿ ਇਹਨਾਂ ਸਰਕਾਰੀ ਲਾਟਰੀਆਂ ਤੋਂ ਪੈਦਾ ਹੋਣ ਵਾਲੀ ਆਮਦਨ ਸਿੱਧੇ ਤੌਰ 'ਤੇ ਉਨ੍ਹਾਂ ਵਿਕਾਸ ਪ੍ਰਾਜੈਕਟਾਂ ਤੇ ਖਰਚ ਕੀਤੀ ਜਾਂਦੀ ਹੈ ਜਿੰਨ੍ਹਾਂ ਤੋਂ ਸੂਬੇ ਦੇ ਸਾਰੇ ਲੋਕਾਂ ਨੂੰ ਫਾਇਦਾ ਪਹੁੰਚਦਾ ਹੈ।ਵਿੱਤ ਮੰਤਰੀ ਨੇ ਕਿਹਾ ਕਿ ਵਧੀ ਹੋਈ ਇਨਾਮੀ ਰਾਸ਼ੀ ਸਦਕਾ ਲੋਹੜੀ ਬੰਪਰ ਤੋਂ ਦੂਜੇ ਰਾਜਾਂ ਦੀਆਂ ਲਾਟਰੀਆਂ ਲਈ ਇੱਕ ਜ਼ਬਰਦਸਤ ਚੁਣੌਤੀ ਹੋਵੇਗੀ, ਜਿਸ ਨਾਲ ਲਾਟਰੀ ਤੋਂ ਇਕੱਠੇ ਕੀਤੇ ਮਾਲੀਏ ਵਿੱਚ ਮਹੱਤਵਪੂਰਨ ਵਾਧਾ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਇਹ ਫੰਡ ਪੰਜਾਬ ਭਰ ਵਿੱਚ ਵੱਖ-ਵੱਖ ਵਿਕਾਸ ਪਹਿਲਕਦਮੀਆਂ ਲਈ ਵਰਤੇ ਜਾਣਗੇ, ਜਿਸ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ, ਵਿਦਿਅਕ ਪ੍ਰੋਗਰਾਮਾਂ ਅਤੇ ਸਿਹਤ ਸੇਵਾਵਾਂ ਸ਼ਾਮਲ ਹਨ।ਇਨਾਮਾਂ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ 500 ਰੁਪਏ ਦੀ ਇਹ ਲਾਟਰੀ ਟਿਕਟ ਆਕਰਸ਼ਕ ਇਨਾਮ ਜਿੱਤਣ ਦਾ ਮੌਕਾ ਪੇਸ਼ ਕਰਦੀ ਹੈ, ਜਿਸ ਵਿੱਚ ਪਹਿਲਾ ਇਨਾਮ 10 ਕਰੋੜ ਰੁਪਏ, ਦੂਸਰੇ ਇਨਾਮ ਲਈ 1 ਕਰੋੜ ਰੁਪਏ, ਤੀਸਰੇ ਲਈ 50 ਲੱਖ ਰੁਪਏ, ਅਤੇ ਹੋਰ ਕਈ ਇਨਾਮ ਹਨ।

ਉਨ੍ਹਾਂ ਕਿਹਾ ਕਿ ਇਸ ਲਾਟਰੀ ਤਹਿਤ ਕੁੱਲ 68,819 ਇਨਾਮਾਂ ਦੀ ਪੇਸ਼ਕਸ਼ ਕੀਤੀ ਗਈ ਹੈ ਜਿਸ ਦੀ ਕੁੱਲ ਇਨਾਮੀ ਰਾਸ਼ੀ 23,47,90,000 ਰੁਪਏ ਹੈ।ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਆਪਣੀਆਂ ਮਾਲੀਆ ਪ੍ਰਾਪਤੀਆਂ ਨੂੰ ਵਧਾਉਣ ਲਈ ਨਵੀਨਤਾਕਾਰੀ ਰਣਨੀਤੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹੁੰਚ ਦਾ ਉਦੇਸ਼ ਸੂਬੇ ਨੂੰ ਵਿਕਾਸ ਦੀਆਂ ਉੱਚੀਆਂ ਲੀਹਾਂ 'ਤੇ ਲਿਜਾਣਾ ਹੈ, ਤਾਂ ਜੋ ਸੂਬੇ ਅੰਦਰ ਖੁਸ਼ਹਾਲੀ ਅਤੇ ਤਰੱਕੀ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।

Advertisement

Latest News

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ