ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ 'ਆਮ ਆਦਮੀ ਪਾਰਟੀ' ਕੌਂਸਲਰ ਨੇ ਹਾਈ ਕੋਰਟ 'ਚ ਪਟੀਸ਼ਨ ਕੀਤੀ ਦਾਖ਼ਲ
By Azad Soch
On
Chandigarh,10 JAN,2025,(Azad Soch News):- ਚੰਡੀਗੜ੍ਹ ਨਗਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮਾਮਲੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਕੌਂਸਲਰ ਨੇ ਹਾਈ ਕੋਰਟ (High Court) ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। 24 ਜਨਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਗੁਪਤ ਮਤਦਾਨ ਦੀ ਬਜਾਏ ਹੱਥ ਉਠਾ ਕੇ ਮਤਦਾਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ।'ਆਪ' ਦੇ ਕੌਂਸਲਰ ਯੋਗੇਸ਼ ਢੀਂਗਰਾ (Councilor Yogesh Dhingra) ਨੇ ਪਟੀਸ਼ਨ ਦਾਖ਼ਲ ਕਰਕੇ ਦੱਸਿਆ ਕਿ ਨਗਰ ਨਿਗਮ ਦੇ ਇਸ ਵਾਰ ਨਿਯਮਾਂ ਵਿੱਚ ਸੋਧ ਕਰਕੇ ਇਸ ਵਾਰ ਦੀਆਂ ਚੋਣਾਂ ਗੁਪਤ ਮਤਦਾਨ ਦੀ ਬਜਾਏ ਕੌਂਸਲਰਾਂ ਵੱਲੋਂ ਹੱਥ ਉਠਾ ਕੇ ਮਤਦਾਨ ਕੀਤੇ ਜਾਣ ਦਾ ਪ੍ਰਸਤਾਵ ਪਾਸ ਕੀਤਾ ਹੈ ਪਰ ਹੁਣ ਇਸ ਚੋਣ ਲਈ ਨੋਟੀਫਿਕੇਸ਼ਨ (Notification) ਜਾਰੀ ਕੀਤੀ ਗਈ ਹੈ, ਉਸ ਵਿੱਚ ਇਸ ਨੂੰ ਸ਼ਾਮਿਲ ਹੀ ਨਹੀ ਕੀਤਾ ਗਿਆ ਹੈ।
Latest News
ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ
10 Jan 2025 17:45:09
ਬਰਨਾਲਾ, 10 ਜਨਵਰੀ
ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ...