ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
By Azad Soch
On
Chandigarh,09 JAN,2025,(Azad Soch News):- ਕੇਂਦਰ ਸਰਕਾਰ (Center Government) ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੀ ਥਾਂ 'ਤੇ ਹੁਣ ਮੁੱਖ ਸਕੱਤਰ ਦਾ ਅਹੁਦਾ ਬਣਾਇਆ ਗਿਆ ਹੈ। ਇਹ ਤਬਦੀਲੀ 40 ਸਾਲਾਂ ਬਾਅਦ ਹੋਈ ਹੈ, ਜਿਸ ਕਾਰਨ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡੀ ਤਬਦੀਲੀ ਆਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਆਈਏਐਸ ਅਧਿਕਾਰੀਆਂ (IAS officers) ਦੀ ਗਿਣਤੀ ਵੀ ਵਧਾਈ ਗਈ ਹੈ।ਚੰਡੀਗੜ੍ਹ ਬਣਨ ਤੋਂ ਬਾਅਦ ਪਹਿਲਾਂ ਇੱਥੇ ਚੀਫ਼ ਕਮਿਸ਼ਨਰ ਦਾ ਅਹੁਦਾ ਹੁੰਦਾ ਸੀ ਪਰ 3 ਜੂਨ 1984 ਨੂੰ ਕੇਂਦਰ ਸਰਕਾਰ ਨੇ ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰਕੇ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਬਣਾ ਦਿੱਤਾ। ਹੁਣ ਚਾਰ ਦਹਾਕਿਆਂ ਬਾਅਦ ਕੇਂਦਰ ਨੇ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਬਣਾ ਦਿੱਤਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਦਲਾਅ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।
Latest News
ਗੁੰਮਸ਼ੁਦਾ ਲੜਕੀ ਦੀ ਤਾਲਾਸ਼
09 Jan 2025 20:26:48
ਅੰਮ੍ਰਿਤਸਰ 9 ਜਨਵਰੀ 2025---
ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ...