ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਚ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਚ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ

Chandigarh, 11 JAN,2025,(Azad Soch News):- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ (Thick Fog) ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ,ਇਹ ਬਦਲਾਅ 13 ਜਨਵਰੀ 2025 ਤੋਂ 18 ਜਨਵਰੀ 2025 ਤੱਕ ਲਾਗੂ ਰਹੇਗਾ,ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਿੰਗਲ ਸ਼ਿਫਟ ਕਲਾਸਾਂ ਲਈ ਵਿਦਿਆਰਥੀਆਂ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ 6ਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਦਾ ਸਮਾਂ ਵੀ ਪਹਿਲਾਂ ਵਾਂਗ ਹੀ ਰਹੇਗਾ,ਪਹਿਲੀ ਤੋਂ ਪੰਜਵੀਂ ਜਮਾਤਾਂ ਦਾ ਸਮਾਂ ਦੁਪਹਿਰ 12:30 ਤੋਂ 3:30 ਤੱਕ ਨਿਰਧਾਰਿਤ ਕੀਤਾ ਗਿਆ ਹੈ,ਅਧਿਆਪਕਾਂ ਦੀ ਡਿਊਟੀ ਦਾ ਸਮਾਂ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਹੋਵੇਗਾ,ਪ੍ਰਾਈਵੇਟ ਸਕੂਲਾਂ ਨੂੰ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ 3:30 ਵਜੇ ਤੋਂ ਬਾਅਦ ਕਲਾਸਾਂ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਹਾਲਾਂਕਿ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸਮਾਂ ਤੈਅ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ,ਇਸ ਤੋਂ ਇਲਾਵਾ ਪ੍ਰੀ-ਬੋਰਡ ਪ੍ਰੀਖਿਆਵਾਂ *Pre-Board Examinations) ਲਈ ਲੋੜ ਪੈਣ 'ਤੇ ਸਵੇਰੇ 9:00 ਵਜੇ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ,ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਾਠਕ੍ਰਮ ਵਿੱਚ ਜੋ ਵੀ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਭਰਨ ਲਈ ਉਹ ਬੱਚਿਆਂ ਨਾਲ ਕੰਮ ਕਰਨ।

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ  ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ...
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636