ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ
ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ
Chandigarh,05 JAN,2025,(Azad Soch News):- ਚੰਡੀਗੜ੍ਹ ਦੇ ਸਿੱਖਿਆ ਵਿਭਾਗ (Chandigarh Education Department ) ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ (schools closed) ਰੱਖਣ ਦਾ ਫ਼ੈਸਲਾ ਕੀਤਾ ਹੈ, ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ (Online Classes) ਹੀ ਲੱਗਣਗੀਆਂ, ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ,ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ,ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ (Director School Education) ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ (UT) ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।