ਚੰਡੀਗੜ੍ਹ ਦੇ ਮੇਅਰ ਦੀ ਚੋਣ 29 ਜਨਵਰੀ ਤੱਕ ਟਲੀ

ਚੰਡੀਗੜ੍ਹ ਦੇ ਮੇਅਰ ਦੀ ਚੋਣ 29 ਜਨਵਰੀ ਤੱਕ ਟਲੀ

Chandigarh,20 JAN,2025,(Azad Soch News):- ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ 29 ਜਨਵਰੀ ਤਕ ਟਾਲ ਦਿੱਤੀ ਗਈ ਹੈ। ਇਸ ਚੋਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ (New  Notification) ਵਿੱਚ ਪੂਰੀ ਚੋਣ ਪ੍ਰਕਿਰਿਆ ਨੂੰ ਲੈ ਕੇ ਜਾਰੀ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ। ਚੰਡੀਗੜ੍ਹ ਨਗਰ (Chandigarh Nagar) ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 24 ਜਨਵਰੀ ਨੂੰ ਕੀਤਾ ਜਾ ਰਿਹਾ ਸੀ,ਇਸ ਨੂੰ ਲੈ ਕੇ ਅੱਜ ਨਾਮਜ਼ਦਗੀ ਭਰਨ ਦਾ ਦਿਨ ਸੀ,ਹਾਈ ਕੋਰਟ ਵੱਲੋਂ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਮੇਅਰ ਕੁਲਦੀਪ ਸਿੰਘ ਦੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਇਹ ਨਿਰਦੇਸ਼ ਦਿੱਤੇ ਹਨ।

Advertisement

Latest News