ਚੰਡੀਗੜ੍ਹ ਵਿਚ ਵੀ ਠੰਢ ਦਾ ਕਹਿਰ ਜਾਰੀ
ਸਕੂਲੀ ਵਿਦਿਆਰਥੀਆਂ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ
By Azad Soch
On
Chandigarh,31 DEC,2024,(Azad Soch News):- ਚੰਡੀਗੜ੍ਹ ਵਿਚ ਵੀ ਠੰਢ ਦਾ ਕਹਿਰ ਜਾਰੀ ਹੈ,ਸਕੂਲੀ ਵਿਦਿਆਰਥੀਆਂ (School Students) ਨੂੰ ਫ਼ਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ,ਉਹਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ, ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ ਇਸ ਬਾਰੇ ਅਜੇ ਕੋਈ ਵੀ ਅਪਡੇਟ (Update) ਨਹੀਂ ਆਈ ਹੈ,ਮੌਸਮ ਕੇਂਦਰ (Weather Center) ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ,ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਚੰਡੀਗੜ੍ਹ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਚਿੰਤਾ 'ਚ ਹਨ ਅਤੇ ਸ਼ਾਇਦ ਇਸੇ ਚਿੰਤਾ ਕਰ ਕੇ ਪ੍ਰਸ਼ਾਸਨ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ।
Latest News
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ
03 Jan 2025 08:10:09
New Delhi,03 JAN,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ...