ਗਣਤੰਤਰ ਦਿਵਸ ਦਾ ਮੁੱਖ ਸਮਾਗਮ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ ਵਿਖੇ ਹੋਇਆ
Chandigarh,26 JAN, 2025,(Azad Soch News):- ਗਣਤੰਤਰ ਦਿਵਸ (Republic Day) ਦਾ ਮੁੱਖ ਸਮਾਗਮ ਚੰਡੀਗੜ੍ਹ ਦੇ ਸੈਕਟਰ-17 ਪਰੇਡ ਗਰਾਊਂਡ (Sector-17 Parade Ground) ਵਿਖੇ ਹੋਇਆ। ਮੁੱਖ ਸਕੱਤਰ ਰਾਜੀਵ ਕੁਮਾਰ ਨੇ ਤਿਰੰਗਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਸਕੂਲੀ ਬੱਚਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਅਤੇ ਚੰਡੀਗੜ੍ਹ ਪੁਲਿਸ (Chandigarh Police) ਦੀ ਪਰੇਡ (Parade) ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ। ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਰਸਤੇ ਮੋੜ ਦਿੱਤੇ ਗਏ ਸਨ। ਗਣਤੰਤਰ ਦਿਵਸ ਸਮਾਰੋਹ (Republic Day Celebrations) ਨੂੰ ਦੇਖਣ ਲਈ ਸ਼ਹਿਰ ਦੇ ਲੋਕ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ।ਯੂਟੀ ਪ੍ਰਸ਼ਾਸਨ ਵੱਲੋਂ ਸੈਕਟਰ-17 ਦੇ ਪਰੇਡ ਗਰਾਊਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦਾ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਸਵੇਰੇ 9:58 ਵਜੇ ਆਮਦ ਨਾਲ ਹੋਈ, ਜਿਸ ਤੋਂ ਬਾਅਦ ਸਵੇਰੇ 10 ਵਜੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਇਸ ਤੋਂ ਬਾਅਦ ਰਾਜੀਵ ਵਰਮਾ ਨੇ ਪਰੇਡ ਦਾ ਨਿਰੀਖਣ ਕੀਤਾ। ਪੁਲਿਸ, ਹਥਿਆਰਬੰਦ ਬਲਾਂ, ਪੁਲਿਸ ਬੈਂਡ ਅਤੇ ਐਨਐਸਐਸ ਦੇ ਵਿਦਿਆਰਥੀਆਂ ਦੀ ਅਨੁਸ਼ਾਸਿਤ ਟੁਕੜੀ ਨੇ ਪੂਰੇ ਤਾਲਮੇਲ ਨਾਲ ਮਾਰਚ ਪਾਸਟ ਕੀਤਾ।ਸਵੇਰੇ 10:27 ਵਜੇ ਮੁੱਖ ਮਹਿਮਾਨ ਨੇ ਇਕੱਠ ਨੂੰ ਸੰਬੋਧਨ ਕੀਤਾ। ਸੰਬੋਧਨ ਖਤਮ ਕਰਨ ਤੋਂ ਬਾਅਦ ਉਹ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇ।ਇਸ ਉਪਰੰਤ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਕੱਢੀਆਂ ਗਈਆਂ। ਇਨ੍ਹਾਂ ਵਿੱਚ ਸਿੱਖਿਆ, ਸਿਹਤ, ਟਰੈਫਿਕ ਪੁਲੀਸ, ਸਮਾਜ ਭਲਾਈ ਵਿਭਾਗ ਅਤੇ ਹੋਰ ਵਿਭਾਗ ਸ਼ਾਮਲ ਸਨ। ਝਾਂਕੀ ਤੋਂ ਬਾਅਦ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਇਸ ਉਪਰੰਤ ਸ਼ਹਿਰ ਦੀਆਂ 21 ਸ਼ਖ਼ਸੀਅਤਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।