ਦਿੱਲੀ ਦੇ ਚਾਂਦਨੀ ਚੌਕ 'ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ

ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚੀਆਂ

ਦਿੱਲੀ ਦੇ ਚਾਂਦਨੀ ਚੌਕ 'ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ

New Delhi,12 May,2024,(Azad Soch News):- ਦਿੱਲੀ ਦੇ ਚਾਂਦਨੀ ਚੌਕ (Chandni Chowk) ਦੇ ਕਿਨਾਰੀ ਬਾਜ਼ਾਰ ਵਿੱਚ ਅੱਜ ਦੁਪਹਿਰੇ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ,ਜਿਵੇਂ ਹੀ ਫਾਇਰ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਮਿਲੀ ਤਾਂ ਇਕ-ਇਕ ਕਰਕੇ ਦਰਜਨ ਤੋਂ ਵੱਧ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ,ਦਿੱਲੀ ਦੇ ਚਾਂਦਨੀ ਚੌਕ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਹੈ,ਹਾਲਾਂਕਿ ਫਾਇਰ ਬ੍ਰਿਗੇਡ (Fire Brigade) ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਨੂੰ ਫੈਲਣ ਤੋਂ ਰੋਕਿਆ ਗਿਆ,ਅੱਗ ਬੁਝਾਉਣ ਦਾ ਕੰਮ ਅਜੇ ਵੀ ਜਾਰੀ ਹੈ,ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚੀਆਂ,ਇਮਾਰਤ ਵਿੱਚ ਅੱਗ ਲੱਗ ਗਈ ਅਤੇ ਉਸ ਦਾ ਕਾਫੀ ਨੁਕਸਾਨ ਹੋਇਆ ਹੈ।

Advertisement

Latest News