ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ

New Delhi,21,MARCH,2025,(Azad Soch News):- ਭਾਰਤ ਸਰਕਾਰ (Indian Government) ਨੇ ਪ੍ਰਗਟਾਵਾ ਕੀਤਾ ਹੈ ਕਿ ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ,ਜ਼ਿਕਰਯੋਗ ਹੈ ਕਿ ਜਨਵਰੀ 2025 ਤੋਂ ਲੈ ਕੇ ਹੁਣ ਤਕ 388 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਤੋਂ ਬਾਅਦ ਅਮਰੀਕਾ ਤੋਂ ਪਹਿਲਾਂ ਹੀ ਕਢਿਆ ਜਾ ਚੁਕਿਆ ਹੈ,ਵਿਦੇਸ਼ ਮੰਤਰੀ ਐਸ. ਜੈਸ਼ੰਕਰ (External Affairs Minister S. Jaishankar) ਨੇ ਕਿਹਾ ਕਿ ਅਮਰੀਕਾ ਨੇ ਇਨ੍ਹਾਂ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ,ਜਿਨ੍ਹਾਂ ਨੂੰ ਹਟਾਉਣ ਦੇ ਆਖ਼ਰੀ ਹੁਕਮਾਂ ਦੇ ਨਾਲ ਇਸ ਸਮੇਂ ਅਮਰੀਕੀ ਇਮੀਗ੍ਰੇਸ਼ਨ (American Immigration) ਅਤੇ ਕਸਟਮ ਇਨਫੋਰਸਮੈਂਟ (ਆਈ.ਸੀ.ਈ.) (ICE) ਵਲੋਂ ਹਿਰਾਸਤ ’ਚ ਰੱਖਿਆ ਗਿਆ ਹੈ,ਭਾਰਤ ਸਰਕਾਰ (Indian Government) ਹੁਣ ਉਨ੍ਹਾਂ ਦੀ ਨਾਗਰਿਕਤਾ ਦੇ ਵੇਰਵਿਆਂ ਦੀ ਪੁਸ਼ਟੀ ਕਰ ਰਹੀ ਹੈ,ਇਸ ਘਟਨਾਕ੍ਰਮ ਨੇ ਭਾਰਤੀ ਕੱਢੇ ਗਏ ਲੋਕਾਂ ਨਾਲ ਵਿਵਹਾਰ ਨੂੰ ਲੈ ਕੇ ਚਿੰਤਾਵਾਂ ਪੈਦਾ ਕਰ ਦਿਤੀਆਂ ਹਨ,ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਲਗਾ ਕੇ ਵਾਪਸ ਭੇਜੇ ਜਾਣ ਦੀਆਂ ਤਸਵੀਰਾਂ ਨੇ ਸੰਸਦ ’ਚ ਹੰਗਾਮਾ ਸ਼ੁਰੂ ਕਰ ਦਿਤਾ।
Latest News
