ਦਿੱਲੀ ਦੇ ਅੰਤਰਰਾਸ਼ਟਰੀ ਏਅਰਪੋਰਟ ‘ਤੇ ਵੱਡਾ ਹਾਦਸਾ,ਟਰਮੀਨਲ-1 ਦੀ ਡਿੱਗੀ ਛੱਤ

ਦਿੱਲੀ ਦੇ ਅੰਤਰਰਾਸ਼ਟਰੀ ਏਅਰਪੋਰਟ ‘ਤੇ ਵੱਡਾ ਹਾਦਸਾ,ਟਰਮੀਨਲ-1 ਦੀ ਡਿੱਗੀ ਛੱਤ

New Delhi,28 June,2024,(Azad Soch News):– ਵੀਰਵਾਰ-ਸ਼ੁੱਕਰਵਾਰ ਦੀ ਦੇਰ ਰਾਤ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼ (Heavy Rain) ਕਾਰਨ ਦਿੱਲੀ ‘ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ,ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (International Airport) ‘ਤੇ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ,ਤੇਜ਼ ਹਵਾ ਕਾਰਨ ਦਿੱਲੀ ਦੇ ਟਰਮੀਨਲ-1 (Terminal-1) ‘ਤੇ ਸਵੇਰੇ ਕਰੀਬ 5 ਵਜੇ ਛੱਤ ਦਾ ਕੁਝ ਹਿੱਸਾ ਡਿੱਗ ਗਿਆ,ਕੁਝ ਵਾਹਨ ਇਸ ਦੇ ਹੇਠਾਂ ਦੱਬ ਗਏ,ਇਸ ਘਟਨਾ ‘ਚ 6 ਲੋਕ ਜ਼ਖਮੀ ਹੋ ਗਏ,ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ,ਫਾਇਰ ਬ੍ਰਿਗੇਡ ਅਧਿਕਾਰੀਆਂ (Fire Brigade Officials) ਨੇ ਦੱਸਿਆ ਕਿ ਸਾਨੂੰ ਸਵੇਰੇ 5.30 ਵਜੇ ਛੱਤ ਦੇ ਕੁਝ ਹਿੱਸੇ ਦੇ ਡਿੱਗਣ ਦੀ ਸੂਚਨਾ ਮਿਲੀ,ਇਸ ਤੋਂ ਬਾਅਦ ਫਾਇਰ ਬ੍ਰਿਗੇਡ (Fire Brigade) ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ,ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ,ਫਿਲਹਾਲ ਬਚਾਅ ਕਾਰਜ ਜਾਰੀ ਹੈ,ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ (Aviation Minister Ram Mohan Naidu) ਨੇ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਇਸ ਘਟਨਾ ਦੀ ਨਿਗਰਾਨੀ ਕਰ ਰਿਹਾ ਹਾਂ,ਬਚਾਅ ਕਾਰਜ ਚੱਲ ਰਿਹਾ ਹੈ,ਹਵਾਈ ਅੱਡੇ (Airport) ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ,ਕਿ ਟਰਮੀਨਲ-1 (Terminal-1) ‘ਤੇ ਮੌਜੂਦ ਸਾਰੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਵੀਰਵਾਰ-ਸ਼ੁੱਕਰਵਾਰ ਦੇਰ ਰਾਤ ਹੋਈ ਭਾਰੀ ਬਾਰਿਸ਼ ਕਾਰਨ ਦਿੱਲੀ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ,ਸ਼ੁੱਕਰਵਾਰ ਸਵੇਰ ਤੱਕ ਵੀ ਸੜਕਾਂ ਤੋਂ ਪਾਣੀ ਨਹੀਂ ਨਿੱਕਲਿਆ,ਆਈਟੀਓ (ITO) ਸਮੇਤ ਕਈ ਮੁੱਖ ਸੜਕਾਂ ’ਤੇ ਜਾਮ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਅੱਜ ਵੀ ਇੱਥੇ ਭਾਰੀ ਮੀਂਹ ਦਾ ਅਲਰਟ ਹੈ।

 

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ