ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਮਾਰਲੇਨਾ ਨੇ ਮੰਗਲਵਾਰ (2 ਅਪ੍ਰੈਲ) ਨੂੰ ਵੱਡਾ ਦਾਅਵਾ ਕੀਤਾ

New Delhi,02 April,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਮਾਰਲੇਨਾ ਨੇ ਮੰਗਲਵਾਰ (2 ਅਪ੍ਰੈਲ) ਨੂੰ ਵੱਡਾ ਦਾਅਵਾ ਕੀਤਾ ਹੈ,ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਭਾਜਪਾ 'ਤੇ ਕਈ ਦੋਸ਼ ਵੀ ਲਾਏ ਹਨ, ਆਤਿਸ਼ੀ ਮਾਰਲੇਨਾ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੂੰ ਆਫਰ ਦਿੱਤਾ ਹੈ,ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ ਬਹੁਤ ਕਰੀਬੀ ਵਿਅਕਤੀ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਣ ਲਈ ਪਹੁੰਚ ਕੀਤੀ ਹੈ,ਆਤਿਸ਼ੀ ਨੇ ਕਿਹਾ, ''ਮੈਨੂੰ ਕਿਹਾ ਗਿਆ ਹੈ ਕਿ ਜਾਂ ਤਾਂ ਭਾਜਪਾ 'ਚ ਸ਼ਾਮਲ ਹੋ ਕੇ ਆਪਣਾ ਸਿਆਸੀ ਕਰੀਅਰ ਬਚਾ ਲਵਾਂ ਜਾਂ ਫਿਰ ਆਉਣ ਵਾਲੇ ਮਹੀਨੇ ਮੈਨੂੰ ਈਡੀ (ED) ਵੱਲੋਂ ਗ੍ਰਿਫਤਾਰ ਕਰ ਲਿਆ ਜਾਵੇਗਾ,'' ਮੇਰੇ ਕਰੀਬੀ ਵਿਅਕਤੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਤੇ ਬੀਜੇਪੀ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਸਾਰੇ ਲੋਕਾਂ ਨੂੰ ਕੁਚਲਣ ਦਾ ਮਨ ਬਣਾ ਲਿਆ ਹੈ।"
ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਮਾਰਲੇਨਾ (Delhi Minister Atishi Marlena) ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ,ਸਤੇਂਦਰ ਜੈਨ, ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਤੋਂ ਬਾਅਦ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਗ੍ਰਿਫਤਾਰ ਕਰ ਲਿਆ ਗਿਆ,ਹੁਣ ਭਾਜਪਾ ਆਉਣ ਵਾਲੇ ਦੋ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੇ ਚਾਰ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦਾ ਇਰਾਦਾ ਬਣਾ ਰਹੀ ਹੈ,ਉਹ ਮੈਨੂੰ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਗ੍ਰਿਫਤਾਰ ਕਰਨਗੇ,ਉਨ੍ਹਾਂ ਨੂੰ ਲੱਗਦਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਟੁੱਟ ਜਾਵੇਗੀ।
ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਮਾਰਲੇਨਾ ਨੇ ਇਹ ਵੀ ਕਿਹਾ ਕਿ ਐਤਵਾਰ ਦੀ ਰਾਮਲੀਲਾ ਮੈਦਾਨ ਰੈਲੀ (Ramlila Maidan Rally) ਤੋਂ ਬਾਅਦ ਭਾਜਪਾ ਨੂੰ ਹੁਣ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੇ ਚੋਟੀ ਦੇ 4 ਨੇਤਾਵਾਂ ਨੂੰ ਗ੍ਰਿਫਤਾਰ ਕਰਨਾ ਹੀ ਕਾਫੀ ਨਹੀਂ ਸੀ,ਹੁਣ ਆਉਣ ਵਾਲੇ ਸਮੇਂ 'ਚ ਅਗਲੇ ਵੱਡੇ 4 ਨੇਤਾਵਾਂ ਨੂੰ ਜੇਲ੍ਹ 'ਚ ਡੱਕ ਦਿੱਤਾ ਜਾਵੇਗਾ,ਉਨ੍ਹਾਂ ਕਿਹਾ, "ਮੈਨੂੰ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੇਰੇ ਘਰ, ਮੇਰੇ ਰਿਸ਼ਤੇਦਾਰਾਂ ਤੇ ਨਜ਼ਦੀਕੀਆਂ ਦੇ ਘਰਾਂ 'ਤੇ ਛਾਪੇਮਾਰੀ ਹੋਵੇਗੀ,ਅਸੀਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਨਹੀਂ ਹਾਂ।"
Latest News
