ਗੁਰਮੀਤ ਸਿੰਘ ਮੀਤ ਹੇਅਰ ਸਮੇਤ ਸਮੂਹ ‘ਆਪ’ ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ
By Azad Soch
On

New Delhi, 21 April 2024,(Azad Soch News):- ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ (Lok Sabha Constituency Sangrur) ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਦੀ ਘਰਵਾਲੀ ਸੁਨੀਤਾ ਕੇਜਰੀਵਾਲ (Sunita Kejriwal) ਨਾਲ ਮੁਲਾਕਾਤ ਕੀਤੀ,ਇਹ ਮੁਲਾਕਾਤ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ,ਇਸ ਮੁਲਾਕਾਤ ਵਿੱਚ ਪੰਜਾਬ ਦੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ,ਇਸ ਦੇ ਨਾਲ ਹੀ ਆਗੂਆਂ ਨੇ ਭਰੋਸਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਸਮੁੱਚੀ ਲੀਡਰਸ਼ਿਪ ਪਾਰਟੀ ਆਗੂ ਅਰਵਿੰਦ ਕੇਜਰੀਵਾਲ (Arvind Kejriwal) ਦੇ ਨਾਲ ਹੈ,ਇਹ ਜਾਣਕਾਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਹੈ,ਇਸ ਤੋਂ ਪਹਿਲਾਂ ਵੀ ਕਈ ਆਗੂ ਉਨ੍ਹਾਂ ਨੂੰ ਮਿਲਣ ਆਏ ਸਨ।
Related Posts
Latest News

28 Mar 2025 05:37:51
ਸਲੋਕੁ ਮਃ ੩
॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ...