ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

New Delhi,15 April,2024,(Azad Soch News):-  ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ,ਇਸ ਦੌਰਾਨ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ (Rajya Sabha Member Sandeep Pathak) ਵੀ ਮੌਜੂਦ ਹਨ,ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ,ਮੀਟਿੰਗ ਤੋਂ ਪਹਿਲਾਂ ਹੀ ਪੁਲਿਸ ਨੇ ਤਿਹਾੜ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ,ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਕਿਹਾ-ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਦੇਸ਼ ਦਾ ਵੱਡਾ ਅਤਿਵਾਦੀ ਹੋਵੇ,ਉਨ੍ਹਾਂ ਨੂੰ ਅਪਰਾਧੀਆਂ ਵਾਂਗ ਸਹੂਲਤਾਂ ਵੀ ਨਹੀਂ ਮਿਲ ਰਹੀਆਂ,ਮਾਨ ਨੇ ਕਿਹਾ, ''ਮੈਂ ਉਹਨਾਂ ਨੂੰ ਦੇਖ ਕੇ ਭਾਵੁਕ ਹੋ ਗਿਆ।

ਉਹਨਾਂ ਨਾਲ ਇੱਕ ਕੱਟੜ ਅਪਰਾਧੀ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ,ਉਨ੍ਹਾਂ ਦੀ ਕੀ ਗਲਤੀ ਹੈ? ਕੀ ਇਹ ਉਨ੍ਹਾਂ ਦਾ ਕਸੂਰ ਹੈ,ਕਿ ਉਨ੍ਹਾਂ ਨੇ ਮੁਹੱਲਾ ਕਲੀਨਿਕ ਬਣਾਏ? ਉਨ੍ਹਾਂ ਨੂੰ ਅਪਰਾਧੀਆਂ ਵਾਂਗ ਸਹੂਲਤਾਂ ਵੀ ਨਹੀਂ ਮਿਲ ਰਹੀਆਂ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਮੁਲਾਕਾਤ ਆਹਮੋ-ਸਾਹਮਣੇ ਨਹੀਂ ਹੋਈ,ਕਮਰੇ ‘ਚ ਸ਼ੀਸ਼ਾ ਪਿਆ ਸੀ,ਸ਼ੀਸ਼ਾ ਇੰਨਾ ਗੰਦਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਚਿਹਰਾ ਵੀ ਸਾਫ ਨਜ਼ਰ ਨਹੀਂ ਆ ਰਿਹਾ ਸੀ।


ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਨੂੰ ਹੀ ਮਿਲਣ ਦੀ ਇਜਾਜ਼ਤ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ,ਉਹ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ,ਅਰਵਿੰਦ ਕੇਜਰੀਵਾਲ ਨੇ ਆਪਣੀ ਹਾਲਤ ਦੱਸਣ ਦੀ ਬਜਾਏ ਸਾਨੂੰ ਇਹ ਪੁੱਛਿਆ ਕਿ ਪੰਜਾਬ ਦਾ ਕੀ ਹਾਲ ਹੈ,ਉਥੇ ਸਕੂਲ ਅਤੇ ਮੁਹੱਲਾ ਕਲੀਨਿਕਾਂ ਦੀ ਕੀ ਹਾਲਤ ਹੈ? ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦੀ ਲਿਫਟਿੰਗ ਹੋ ਰਹੀ ਹੈ ਜਾਂ ਨਹੀਂ,ਇਸ ਤੋਂ ਇਲਾਵਾ ਉਹਨਾਂ ਨੇ ਹੋਰ ਸਵਾਲ ਵੀ ਪੁੱਛੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਉਹਨਾਂ ਨੂੰ ਦੱਸਿਆ ਕਿ ਮੈਂ ਅਸਾਮ ਵਿਚ ਚੋਣ ਪ੍ਰਚਾਰ ਕਰਕੇ ਆਇਆ ਹਾਂ,ਕੱਲ੍ਹ ਗੁਜਰਾਤ ਜਾ ਰਹੇ ਹਾਂ,ਇਸ ਤੋਂ ਬਾਅਦ ਮੈਂ ਦਿੱਲੀ ਵਿਚ ਪ੍ਰਚਾਰ ਕਰਾਂਗਾ,ਉਨ੍ਹਾਂ ਕਿਹਾ ਹੈ ਕਿ ਜਿੱਥੇ ਇੰਡੀਆ ਗਠਜੋੜ ਵਾਲੇ ਕਹਿਣਗੇ ਉੱਥੇ ਜਾਵਾਂਗੇ। 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-03-2025 ਅੰਗ 646 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-03-2025 ਅੰਗ 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ...
ਲੋਕ ਸਭਾ ’ਚ ਵੀਰਵਾਰ ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿਲ 2025 ਪਾਸ ਹੋ ਗਿਆ
ਪੰਜਾਬ ਯੂਨੀਵਰਸਿਟੀ ਨੇ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ
ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ
ਪੰਜਾਬ ਦੇ ਸ਼ਹਿਰਾਂ ਵਿੱਚ ਬਣਨਗੀਆਂ ਅਰਬਨ ਅਸਟੇਟ: ਮੁੰਡੀਆਂ
ਯੁੱਧ ਨਸ਼ਿਆਂ ਵਿਰੁੱਧ’: ਸੈਮੀਨਾਰ ਦੌਰਾਨ ਏ.ਸੀ.ਪੀ. ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ