ਅਰਵਿੰਦ ਕੇਜਰੀਵਾਲ ਬਣੇ ਰਹਿਣਗੇ ਦਿੱਲੀ ਦੇ ਮੁੱਖ ਮੰਤਰੀ-ਸੁਨੀਤਾ ਕੇਜਰੀਵਾਲ

New Delhi, 02 April,2024,(Azad Soch News):- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਤਿਹਾੜ ਜੇਲ੍ਹ (Tihar Jail) ਜਾਣ ਤੋਂ ਬਾਅਦ ਕੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਦਿੱਲੀ ਦੀ ਅਗਲੀ ਮੁੱਖ ਮੰਤਰੀ ਬਣਨ ਜਾ ਰਹੀ ਹੈ? ਦਰਅਸਲ ‘ਆਮ ਆਦਮੀ ਪਾਰਟੀ (Aam Aadmi Party)’ ਵਿਧਾਇਕ ਮੰਗਲਵਾਰ ਦੁਪਹਿਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਜਿਸ ਨਾਲ ਇਨ੍ਹਾਂ ਅਟਕਲਾਂ ਨੂੰ ਬਲ ਮਿਲਿਆ,ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਤੋਂ ਬਾਹਰ ਆਏ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਹਨ ਅਤੇ ਰਹਿਣਗੇ।
‘ਆਮ ਆਦਮੀ ਪਾਰਟੀ’ ਵਿਧਾਇਕਾਂ ਨੇ ਕਿਹਾ, ‘ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚੋਂ ਹੀ ਸਰਕਾਰ ਚਲਾਉਣੀ ਚਾਹੀਦੀ ਹੈ,ਇਹ ਸੰਦੇਸ਼ ਸੁਨੀਤਾ ਕੇਜਰੀਵਾਲ ਨੂੰ ਅਰਵਿੰਦ ਕੇਜਰੀਵਾਲ ਤੱਕ ਪਹੁੰਚਾਉਣ ਲਈ ਦਿੱਤਾ ਗਿਆ ਹੈ,ਆਬਕਾਰੀ ਨੀਤੀ ਮਾਮਲੇ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਸੀਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ (Rose Avenue Court) ਨੇ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ,ਅਜਿਹੇ ‘ਚ ਸਵਾਲ ਇਹ ਉੱਠਿਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ‘ਚੋਂ ਸਰਕਾਰ ਕਿਵੇਂ ਚਲਾਉਣਗੇ?
Related Posts
Latest News
