ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀ ਬੜਬੜ ਇੱਕ ਵਾਰ ਫਿਰ ਤੇਜ਼

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ  ਵਿਚਾਲੇ ਗਠਜੋੜ ਦੀ ਬੜਬੜ ਇੱਕ ਵਾਰ ਫਿਰ ਤੇਜ਼

New Delhi,11 DEC,2024,(Azad Soch News):- ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਤੋਂ ਪਹਿਲਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ (Aam Aadmi Party) ਵਿਚਾਲੇ ਗਠਜੋੜ ਦੀ ਬੜਬੜ ਇੱਕ ਵਾਰ ਫਿਰ ਤੇਜ਼ ਹੋ ਗਈ ਹੈ,ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) 'ਚ 'ਆਪ'-ਕਾਂਗਰਸ ਦੇ ਗਠਜੋੜ ਨੂੰ ਲੈ ਕੇ ਬਣ ਰਹੀ ਤਸਵੀਰ 'ਤੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ,ਉਨ੍ਹਾਂ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਚ ਇਕੱਲਿਆਂ ਹੀ ਆਪਣੇ ਦਮ 'ਤੇ ਚੋਣਾਂ ਲੜੇਗੀ,ਐਕਸ ਹੈਂਡਲ (X Handle)  'ਤੇ ਅਰਵਿੰਦ ਕੇਜਰੀਵਾਲ ਨੇ ਲਿਖਿਆ- ਆਮ ਆਦਮੀ ਪਾਰਟੀ ਦਿੱਲੀ (Aam Aadmi Party Delhi) 'ਚ ਆਪਣੇ ਬਲ 'ਤੇ ਚੋਣਾਂ ਲੜੇਗੀ,ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।

ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਸ਼ਰਦ ਪੰਵਾਰ ਦੀ ਅਗਵਾਈ 'ਚ ਇੰਡੀਆ ਅਲਾਇੰਸ (India Alliance) ਦੀ ਬੈਠਕ ਹੋਈ,ਜਿਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕਾਂਗਰਸ ਅਤੇ 'ਆਪ' ਵਿਚਾਲੇ ਗਠਜੋੜ ਹੋ ਸਕਦਾ ਹੈ ਪਰ ਅੱਜ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ ਕਿ 'ਆਪ' ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ,ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਲਈ ਆਮ ਆਦਮੀ ਪਾਰਟੀ ਨੇ ਹੁਣ ਤੱਕ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕੀਤੀਆਂ ਹਨ, ਪਹਿਲੀ ਸੂਚੀ 'ਚ ਪਾਰਟੀ ਨੇ 11 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਦਕਿ ਦੂਜੀ ਸੂਚੀ 'ਚ ਸੋਮਵਾਰ ਨੂੰ 20 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ।

ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਖੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦਾ ਹਾਲ-ਚਾਲ ਜਾਣ ਰਹੇ ਹਨ,ਜਦਕਿ ਭਾਜਪਾ ਵਾਲੇ ਅਰਵਿੰਦ ਕੇਜਰੀਵਾਲ ਨੂੰ ਨੁੱਕਰੇ ਲਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਕੱਲ੍ਹ ਭਾਜਪਾ ਨੇ ਇੱਕ ਵੀਡੀਓ ਜਾਰੀ ਕਰਕੇ ਅਰਵਿੰਦ ਕੇਜਰੀਵਾਲ (Arvind Kejriwal) 'ਤੇ 'ਸ਼ੀਸ਼ਮਹਿਲ' ਦੇ ਨਾਂ 'ਤੇ ਗੰਭੀਰ ਦੋਸ਼ ਲਾਏ ਹਨ, ਇਸ ਦੇ ਨਾਲ ਹੀ ਭਾਜਪਾ ਨੇ ਅਰਵਿੰਦ ਕੇਜਰੀਵਾਲ ਖਿਲਾਫ ਚਾਰਜਸ਼ੀਟ ਤਿਆਰ ਕਰਕੇ ਜਨਤਾ ਦੇ ਸਾਹਮਣੇ ਪੇਸ਼ ਕਰ ਦਿੱਤੀ ਹੈ, ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਵਾਰ ਦਿੱਲੀ ਨੂੰ 'ਆਪ' ਮੁਕਤ ਕਰੇਗੀ।

Advertisement

Latest News

ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ
Chandigarh,12 DEC,2024, (Azad Soch News):- ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ...
ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ