ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ’ਚ ਕੀਤਾ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ’ਚ ਕੀਤਾ ਰੋਡ ਸ਼ੋਅ

New Delhi, 22 JAN,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ,ਮਾਨ ਨੇ ਸਭ ਤੋਂ ਪਹਿਲਾਂ ਸ਼ਕੂਰਬਸਤੀ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਲਈ ਰੋਡ ਸ਼ੋਅ ਕੀਤਾ। ਫਿਰ ਉਨ੍ਹਾਂ ਤ੍ਰਿਨਗਰ ਅਤੇ ਮੰਗੋਲਪੁਰੀ ਵਿਧਾਨ ਸਭਾ ਵਿੱਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਰੋਡ ਸ਼ੋਅ (Road Show)  ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਨਾਅਰੇਬਾਜ਼ੀ ਕਰਕੇ ਸਵਾਗਤ ਕੀਤਾ। ਮਾਨ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਦਿੱਲੀ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

Advertisement

Latest News