ਦਿੱਲੀ ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
New Delhi,12 JAN,2025,(Azad Soch News):- ਦਿੱਲੀ ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections) ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ,ਭਾਜਪਾ ਨੇ ਇਸ ਸੂਚੀ ਵਿੱਚ 29 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਭਾਜਪਾ ਨੇ ਹੁਣ ਤੱਕ 70 'ਚੋਂ 58 ਵਿਧਾਨ ਸਭਾ ਸੀਟਾਂ (Assembly Seats) 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ,ਕੱਲ੍ਹ ਹੀ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ (Central Election Committee) ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਆਗੂ ਮੌਜੂਦ ਸਨ,ਭਾਰਤੀ ਜਨਤਾ ਪਾਰਟੀ ਨੇ ਦੂਜੀ ਸੂਚੀ ਵਿੱਚ ਕਰਾਵਲ ਨਗਰ ਤੋਂ ਮੌਜੂਦਾ ਵਿਧਾਇਕ ਮੋਹਨ ਸਿੰਘ ਬਿਸ਼ਟ ਦੀ ਥਾਂ ਕਪਿਲ ਮਿਸ਼ਰਾ ਨੂੰ ਟਿਕਟ ਦਿੱਤੀ ਹੈ,ਜਦਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨਲਾਲ ਖੁਰਾਣਾ ਦੇ ਪੁੱਤਰ ਹਰੀਸ਼ ਖੁਰਾਣਾ ਨੂੰ ਮੋਤੀ ਨਗਰ ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ,ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਮ ਜਾਰੀ ਕੀਤੇ ਸਨ, ਜਿਸ ਵਿੱਚ ਉਨ੍ਹਾਂ ਨੇ ਨਵੀਂ ਦਿੱਲੀ, ਕਾਲਕਾਜੀ ਵਰਗੀਆਂ ਕਈ ਹਾਈ ਪ੍ਰੋਫਾਈਲ ਸੀਟਾਂ (High Profile Seats) 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ।