ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅੱਜ ਵੀ ਰਾਹਤ ਨਹੀਂ ਮਿਲੀ

New Delhi,06 April,(Azad Soch News):- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਆਬਕਾਰੀ ਨੀਤੀ (Delhi Excise Policy) ਨਾਲ ਜੁੜੇ ਮਨੀ ਲਾਂਡਰਿੰਗ (Money Laundering) ਮਾਮਲੇ 'ਚ ਅੱਜ ਵੀ ਰਾਹਤ ਨਹੀਂ ਮਿਲੀ ਹੈ,ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤਕ ਵਧਾ ਦਿਤੀ ਹੈ,ਰਾਊਜ਼ ਐਵੇਨਿਊ ਕੋਰਟ (Rouse Avenue Court) 'ਚ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਅਪ੍ਰੈਲ ਨੂੰ ਹੋਵੇਗੀ,ਕੋਰਟ ਨੇ ਈਡੀ (ED) ਨੂੰ ਇਹ ਦੱਸਣ ਲਈ ਕਿਹਾ ਹੈ ਕਿ ਹੁਣ ਤਕ ਇਕ-ਇਕ ਮੁਲਜ਼ਮ ਵਲੋਂ ਦਸਤਾਵੇਜ਼ਾਂ ਦੀ ਜਾਂਚ ਲਈ ਕਿੰਨਾ ਸਮਾਂ ਲਿਆ ਗਿਆ ਹੈ,ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਘੁਟਾਲੇ ਦੇ ਇਲਜ਼ਾਮ ਤਹਿਤ ਪਿਛਲੇ ਇਕ ਸਾਲ ਤੋਂ ਜੇਲ ਵਿਚ ਹਨ,ਇਸ ਤੋਂ ਪਹਿਲਾਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਸੰਜੇ ਸਿੰਘ ਨੂੰ ਇਸ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ 'ਚੋਂ ਰਿਹਾਅ ਕਰ ਦਿਤਾ ਗਿਆ ਸੀ,ਰਿਹਾਈ ਤੋਂ ਬਾਅਦ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪਰਿਵਾਰਾਂ ਨੂੰ ਮਿਲੇ।
Related Posts
Latest News
