ਦਿੱਲੀ ਵਿਚ ਠੰਢ ਦਾ ਕਹਿਰ,ਘੱਟੋ ਘੱਟ ਤਾਪਮਾਨ 4.9 ਅਤੇ ਪਾਲਮ ਵਿੱਚ 6.2 ਦਰਜ ਕੀਤਾ ਗਿਆ
By Azad Soch
On
New Delhi,16 DEC,2024,(Azad Soch News):- ਦਿੱਲੀ ਦੇ ਕੁਝ ਹਿੱਸਿਆਂ ਵਿਚ ਧੁੰਦ ਦੀ ਇੱਕ ਪਤਲੀ ਪਰਤ ਬਣੀ ਰਹੀ ਅਤੇ ਘੱਟੋ ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ,15 ਦਸੰਬਰ, 2024 ਨੂੰ ਸਵੇਰੇ 8.30 ਵਜੇ, ਸਫਦਰਜੰਗ ਵਿੱਚ ਘੱਟੋ ਘੱਟ ਤਾਪਮਾਨ 4.9 ਅਤੇ ਪਾਲਮ ਵਿੱਚ 6.2 ਦਰਜ ਕੀਤਾ ਗਿਆ ਸੀ,ਮੌਸਮ ਵਿਭਾਗ (ਆਈਐਮਡੀ) (IMD) ਅਨੁਸਾਰ ਪੱਛਮੀ ਗੜਬੜੀ ਕਾਰਨ ਪਹਾੜਾਂ ਵਿਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ਵਿਚ ਸੀਤ ਲਹਿਰ ਦਾ ਪ੍ਰਕੋਪ ਹੈ,ਮੌਸਮ ਵਿਭਾਗ (Department of Meteorology) ਨੇ 14 ਦਸੰਬਰ ਨੂੰ ਦਿੱਲੀ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ, ਇਸ ਦੇ ਨਾਲ ਹੀ ਇਸ ਪੂਰੇ ਹਫਤੇ ਸਵੇਰੇ ਧੁੰਦ ਛਾਈ ਰਹੇਗੀ ਅਤੇ ਹਲਕੀ ਧੁੱਪ ਵੀ ਰਹੇਗੀ, ਆਈਐਮਡੀ (IMD) ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 22 ਤੋਂ 23 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ-ਘੱਟ ਤਾਪਮਾਨ 6 ਤੋਂ 7 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...