ਸੀ.ਬੀ.ਆਈ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ,ਕੋਰਟ ਨੇ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ
By Azad Soch
On

New Delhi,26 July,2024,(Azad Soch News):- ਸ਼ਰਾਬ ਘੁਟਾਲੇ (Alcohol Scams) ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 25 ਜੁਲਾਈ ਤੱਕ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ ਸੀ,ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਦੇ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਚ ਪੇਸ਼ ਕੀਤਾ ਗਿਆ ਸੀ,ਜਿੱਥੇ ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ ਵਧਾਏ ਜਾਣ ਦੇ ਨਿਰਦੇਸ਼ ਦਿੱਤੇ,ਇਸ ਤੋਂ ਬਾਅਦ ਉਹ ਲਗਾਤਾਰ ਤਿਹਾੜ ਜੇਲ੍ਹ ਵਿੱਚ ਹੀ ਬੰਦ ਹਨ,ਆਬਕਾਰੀ ਨੀਤੀ ਘੁਟਾਲੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਤੇ ਦਿੱਲੀ ਦੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਵੀ ਤਿਹਾੜ ਜੇਲ੍ਹ ਵਿੱਚ ਬੰਦ ਹਨ,ਇਸਦੇ ਇਲਾਵਾ ਅਦਾਲਤ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਬੀਆਰਐੱਸ ਨੇਤਾ ਕਵਿਤਾ ਦੀ ਨਿਆਂਇਕ ਹਿਰਾਸਤ ਵੀ 31 ਜੁਲਾਈ ਤੱਕ ਵਧਾਈ ਹੈ।
Latest News

18 Mar 2025 14:58:25
Chandigarh, 18,MARCH,2025,(Azad Soch News):- ਹੱਲੋਮਾਜਰਾ ਪੁਲਿਸ ਚੌਕੀ (Hallomajra Police Post) 'ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ...