ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ

New Delhi,01 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਸੋਮਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) (CBI) ਵਲੋਂ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ,ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਅਧੀਨ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਸੀ,ਜਿਸ ਤਹਿਤ ਉਸ ਨੂੰ ਤਿੰਨ ਦਿਨ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ,ਅਧੀਨ ਅਦਾਲਤ ਨੇ ਕੇਜਰੀਵਾਲ ਨੂੰ 29 ਜੂਨ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (55) ਨੂੰ ਸੀਬੀਆਈ (CBI) ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ,ਜਿੱਥੇ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।
Related Posts
Latest News
