ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

- ਅਰਵਿੰਦ ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ, ਸਿਆਸਤਦਾਨ ਵਜੋਂ ਨਹੀਂ, ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਉਹ (ਭਾਜਪਾ) ਵੰਡਣ ਵਾਲੀ ਰਾਜਨੀਤੀ ਕਰਦੇ ਹਨ: ਮੁੱਖ ਮੰਤਰੀ ਮਾਨ

- ਸਿਰਫ਼ 'ਆਪ' ਹੀ ਵਿਕਾਸ ਅਤੇ ਇਮਾਨਦਾਰ ਸ਼ਾਸਨ ਲਈ ਖੜ੍ਹੀ ਹੈ, ਦਿੱਲੀ 'ਆਪ' ਨੂੰ ਇੱਕ ਵਾਰ ਫਿਰ ਇਤਿਹਾਸਕ ਫਤਵਾ ਦੇਣ ਲਈ ਤਿਆਰ ਹੈ: ਮੁੱਖ ਮੰਤਰੀ ਮਾਨ

Moti Nagar/Chandigarh, 18 January 2025,(Azad Soch News):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਦੀ ਸ਼ਾਨਦਾਰ ਜਿੱਤ ਯਕੀਨੀ ਬਣਾ ਕੇ 5 ਫਰਵਰੀ ਨੂੰ ਦਿੱਲੀ ਲਈ ਇਤਿਹਾਸਕ ਦਿਨ ਬਣਾਉਣ। ਮਾਨ ਨੇ ਕਿਹਾ, "ਦਿੱਲੀ ਇਤਿਹਾਸ ਲਿਖਣ ਲਈ ਤਿਆਰ ਹੈ। ਤੁਹਾਡੇ ਭਾਰੀ ਸਮਰਥਨ ਨੇ ਪਹਿਲਾਂ ਹੀ ਦਿਖਾ ਦਿੱਤਾ ਹੈ ਕਿ ਸ਼ਿਵ ਚਰਨ ਗੋਇਲ ਜੇਤੂ ਬਣ ਕੇ ਉਭਰਨਗੇ। ਉਹ ਤੁਹਾਡੇ ਵਿੱਚੋਂ ਇੱਕ ਹਨ ਅਤੇ ਤੁਹਾਡੀ ਸਮਸਿਆਵਾਂ ਨੂੰ ਸਮਝਦੇ ਹਨ।"

'ਆਪ' ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, "ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ ਹੈ, ਇੱਕ ਸਿਆਸਤਦਾਨ ਵਜੋਂ ਨਹੀਂ। ਉਨ੍ਹਾਂ ਦੀ ਅਗਵਾਈ ਵਿੱਚ, ਦਿੱਲੀ ਦੇ ਸਕੂਲ, ਹਸਪਤਾਲ ਅਤੇ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਬਦਲਾਅ ਆਇਆ ਹੈ। ਔਰਤਾਂ ਬੱਸਾਂ ਵਿੱਚ ਮੁਫਤ ਯਾਤਰਾ ਕਰਦੀਆਂ ਹਨ, ਅਤੇ ਆਮ ਲੋਕਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਮਿਲਦਾ ਹੈ। ਇਹ ਆਪ' ਦੀ ਕੰਮ ਦੀ ਰਾਜਨੀਤੀ ਨੂੰ ਦਰਸਾਉਂਦੀ ਹੈ।"

ਮਾਨ ਨੇ ਪੰਜਾਬ ਸਰਕਾਰ ਦਾ ਜਿਕਰ ਕਰਦੇ ਹੋਏ ਕਿਹਾ, "ਪੰਜਾਬ ਵਿੱਚ, 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਂਦੇ ਹਨ। ਅਸੀਂ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਦਿਤੀਆਂ। ਮੁਹੱਲਾ ਕਲੀਨਿਕ, ਅਤਿ-ਆਧੁਨਿਕ ਹਸਪਤਾਲ, ਅਤੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ। ਇਹ ਸਭ ਦਰਸਾਉਂਦਾ ਹੈ ਕਿ 'ਆਪ' ਆਪਣੇ ਵਾਅਦੇ ਪੂਰੇ ਕਰਦੀ ਹੈ।"

ਵਿਰੋਧੀ ਧਿਰ 'ਤੇ ਤਨਜ਼ ਕੱਸਦੇ ਹੋਏ ਮਾਨ ਨੇ ਟਿੱਪਣੀ ਕੀਤੀ, "ਭਾਜਪਾ ਨੂੰ ਹਰ ਜਗ੍ਹਾ 'ਅਬਕੀ ਬਾਰ....' ਵਰਗੇ ਨਾਅਰੇ ਲਗਾਉਣਾ ਪਸੰਦ ਹੈ, ਪਰ ਉਹ ਦਿੱਲੀ ਵਿੱਚ ਇਹ ਕਹਿਣ ਤੋਂ ਬਚਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਇੱਥੇ ਉਨ੍ਹਾਂ ਲਈ ਕੋਈ ਮੌਕਾ ਨਹੀਂ ਹੈ। ਕਾਂਗਰਸ ਜ਼ੀਰੋ ਸੀਟਾਂ ਦਾ ਆਪਣਾ ਰਿਕਾਰਡ ਬਣਾਈ ਰੱਖੇਗੀ - ਉਨ੍ਹਾਂ ਕੋਲ ਗੁਆਉਣ ਲਈ ਕੁਝ ਨਹੀਂ ਹੈ।"

ਉਨ੍ਹਾਂ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਭਲਾਈ ਯੋਜਨਾਵਾਂ ਨੂੰ "ਮੁਫ਼ਤ" ਕਹਿ ਰਹੀ ਹੈ ਜਦੋਂ ਕਿ ਹੁਣ ਆਪਣੇ ਮੈਨੀਫੈਸਟੋ ਵਿੱਚ ਨਕਦ ਲਾਭਾਂ ਦਾ ਵਾਅਦਾ ਕਰ ਰਹੀ ਹੈ। "ਜਦੋਂ ਕੇਜਰੀਵਾਲ ਲੋਕਾਂ ਨੂੰ ਰਾਹਤ ਪ੍ਰਦਾਨ ਕਰਦੇ ਹਨ, ਤਾਂ ਉਹ ਇਸਨੂੰ ਮੁਫ਼ਤ ਕਹਿੰਦੇ ਹਨ। ਪਰ ਜਦੋਂ ਭਾਜਪਾ ਅਜਿਹਾ ਕਰਦੀ ਹੈ, ਤਾਂ ਉਹ ਇਸਨੂੰ ਆਪਣਾ ਫਰਜ਼ ਕਹਿੰਦੇ ਹਨ। ਉਨ੍ਹਾਂ ਨੂੰ ਜੋ ਮਰਜ਼ੀ ਕਹਿਣ ਦਿਓ; ਸੱਚਾਈ ਇਹ ਹੈ ਕਿ 'ਆਪ' ਲੋਕਾਂ ਅਤੇ ਲੋਕ ਭਲਾਈ ਲਈ ਕੰਮ ਕਰਦੀ ਹੈ, ਨਿੱਜੀ ਲਾਭ ਲਈ ਨਹੀਂ।"

ਮਾਨ ਨੇ ਵੋਟਰਾਂ ਨੂੰ ਵੰਡ ਪਾਊ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਸਿਰਫ਼ ਆਮ ਆਦਮੀ ਪਾਰਟੀ ਹੀ ਵਿਕਾਸ ਅਤੇ ਇਮਾਨਦਾਰ ਸ਼ਾਸਨ ਲਈ ਖੜੀ ਹੈ। 5 ਫਰਵਰੀ ਨੂੰ ਝਾੜੂ ਵਾਲਾ ਬਟਨ ਦਬਾਓ ਆਪ ਨੂੰ ਜੇਤੂ ਬਣਾਓ।"'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਨੇ ਮੋਤੀ ਨਗਰ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਦੂਰ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦਾ ਵੀ ਸਮਰਥਨ ਲਈ ਧੰਨਵਾਦ ਵੀ ਕੀਤਾ।

Advertisement

Latest News

ਪੰਜਾਬ ਵਿੱਚ ਅੱਜ ਠੰਢ ਤੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਪੰਜਾਬ ਵਿੱਚ ਅੱਜ ਠੰਢ ਤੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ
Patiala,18 JAN,2025,(Azad Soch News):- ਪੰਜਾਬ ਵਿੱਚ ਅੱਜ ਧੁੰਦ (Fog) ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ,ਧੁੰਦ ਦੇ ਨਾਲ-ਨਾਲ ਕਈ...
ਪਾਕਿਸਤਾਨ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-01-2025 ਅੰਗ 651
ਹਰਿਆਣਾ ਦੇ ਕਰਮਚਾਰੀ ਹੋਣਗੇ ਅਮੀਰ : ਪੰਜ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ 8ਵੇਂ ਤਨਖਾਹ ਕਮਿਸ਼ਨ ਦਾ ਲਾਭ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ 'ਚ 'ਆਪ' ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ
ਪ੍ਰੇਗਨੈਂਟ ਔਰਤਾਂ ਜ਼ਰੂਰ ਖਾਓ ਕੀਵੀ